- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕੌਮਾਂਤਰੀ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਬਰੋਸ਼ਰ ਜਾਰੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਕਰਵਾਏ ਜਾਣ ਵਾਲੇ ਅੰਤਰਰਾਸ਼ਟਰੀ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਬਰੋਸ਼ਰ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਮੁਖੀ ਤੇ ਡੀਨ ਡਾ. ਅਮਿਤਾ ਕੌਸ਼ਲ, ਪ੍ਰੋਗਰਾਮ ਕਨਵੀਨਰ ਡਾ. ਨਵਨੀਤ ਕੌਰ ਅਤੇ ਕੋਆਰਡੀਨੇਟਰ ਡਾ. ਮੋਹਲੀਨ ਕੌਰ ਤੇ ਡਾ. ਕਵਲਜੀਤ ਕੌਰ ਵੀ ਹਾਜ਼ਰ ਸਨ। ਇਹ ਸਮਾਗਮ 12 ਤੋਂ 19 ਨਵੰਬਰ 2026 ਤੱਕ ਕਰਵਾਇਆ ਜਾਵੇਗਾ, ਜਿਸ ਦਾ ਵਿਸ਼ਾ ‘ਸਮਕਾਲੀ ਗਲੋਬਲ ਚੁਣੌਤੀਆਂ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਦ੍ਰਿਸ਼ਟੀਕੋਣਾਂ ਨੂੰ ਜੋੜਨਾ: ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪਰਿਪੇਖ’ ਰੱਖਿਆ ਗਿਆ ਹੈ। ਇਸ ਪਹਿਲਕਦਮੀ ਦਾ ਮੁੱਖ ਮਕਸਦ ਸਮਕਾਲੀ ਕਾਨੂੰਨੀ ਚੁਣੌਤੀਆਂ ਬਾਰੇ ਖੋਜ, ਅਕਾਦਮਿਕ ਸਹਿਯੋਗ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ। ਸਮਾਗਮ ਦੌਰਾਨ ਕੌਮਾਂਤਰੀ ਤੇ ਕੌਮੀ ਕਾਨੂੰਨ, ਮਨੁੱਖੀ ਅਧਿਕਾਰ, ਜਲਵਾਯੂ ਪਰਿਵਰਤਨ, ਆਰਟੀਫ਼ਿਸ਼ਲ ਇੰਟੈਲੀਜੈਂਸ, ਸਾਈਬਰ ਸ਼ਾਸਨ, ਅੰਤਰਰਾਸ਼ਟਰੀ ਵਪਾਰ, ਸੁਰੱਖਿਆ, ਪਰਵਾਸ ਅਤੇ ਵਿਸ਼ਵ ਸਿਹਤ ਪ੍ਰਬੰਧਨ ਵਰਗੇ ਅਹਿਮ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਇਹ ਪ੍ਰੋਗਰਾਮ ਅਧਿਆਪਕਾਂ, ਖੋਜਾਰਥੀਆਂ ਅਤੇ ਕਾਨੂੰਨੀ ਮਾਹਿਰਾਂ ਨੂੰ ਅਧਿਆਪਨ ਤੇ ਖੋਜ ਸਮਰੱਥਾ ਮਜ਼ਬੂਤ ਕਰਨ ਲਈ ਸਾਂਝਾ ਮੰਚ ਪ੍ਰਦਾਨ ਕਰੇਗਾ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਸਮਾਗਮ ਨਾਲ ਵਿਸ਼ੇਸ਼ ਮਹਿਮਾਨ ਵਜੋਂ ਜੁੜੇ ਹੋਏ ਹਨ, ਜਦਕਿ ਡਾ. ਨਵਨੀਤ ਕੌਰ ਕਨਵੀਨਰ ਅਤੇ ਡਾ. ਮੋਹਲੀਨ ਕੌਰ ਤੇ ਡਾ. ਕਵਲਜੀਤ ਕੌਰ ਕੋਆਰਡੀਨੇਟਰ ਵਜੋਂ ਅਕਾਦਮਿਕ ਗਤੀਵਿਧੀਆਂ ਦੀ ਯੋਜਨਾਬੰਦੀ ਤੇ ਤਾਲਮੇਲ ਦੀ ਜ਼ਿੰਮੇਵਾਰੀ ਸੰਭਾਲ ਰਹੀਆਂ ਹਨ। ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਲਗਾਤਾਰ ਅਜਿਹੀਆਂ ਅਕਾਦਮਿਕ ਪਹਿਲਕਦਮੀਆਂ ਰਾਹੀਂ ਕਾਨੂੰਨੀ ਸਿੱਖਿਆ ’ਚ ਆਲੋਚਨਾਤਮਕ ਸੋਚ ਅਤੇ ਵਿਸ਼ਵ ਪੱਧਰੀ ਨਜ਼ਰੀਏ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਾਨੂੰਨੀ ਖੇਤਰ ’ਚ ਅਕਾਦਮਿਕ ਸਹਿਯੋਗ ਨੂੰ ਨਵੀਂ ਦਿਸ਼ਾ ਮਿਲੇਗੀ।