ਡਿਵਾਈਨ ਲਾਈਟ ਸਕੂਲ ’ਚ ਮਨਾਇਆ ਕੌਮਾਂਤਰੀ ਮਾਂ ਬੋਲੀ ਦਿਵਸ
ਡਿਵਾਈਨ ਲਾਈਟ ਸਕੂਲ ’ਚ ਮਨਾਇਆ ਕੌਮਾਂਤਰੀ ਮਾਂ-ਬੋਲੀ ਦਿਵਸ
Publish Date: Sat, 21 Feb 2026 05:25 PM (IST)
Updated Date: Sat, 21 Feb 2026 05:27 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਕੌਮਾਂਤਰੀ ਮਾਂ-ਬੋਲੀ ਦਿਵਸ ਬੜੇ ਉਤਸ਼ਾਹ ਅਤੇ ਸ਼ਾਨ ਨਾਲ ਮਨਾਇਆ ਗਿਆ। ਤੀਜੀ ਜਮਾਤ ਤੋਂ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਸੁਲੇਖ ਮੁਕਾਬਲਾ, ਕਵਿਤਾ-ਗਾਇਨ, ਸਲੋਗਨ ਲਿਖਣ, ਪੋਸਟਰ ਮੇਕਿੰਗ ਅਤੇ ਕੋਲਾਜ ਮੇਕਿੰਗ ਵਰਗੀਆਂ ਵੱਖ-ਵੱਖ ਸਰਗਰਮੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਬੱਚਿਆਂ ਨੇ ਆਪਣੀ ਰਚਨਾਤਮਕ ਪ੍ਰਤਿਭਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਡੂੰਘੇ ਪਿਆਰ ਦਾ ਪ੍ਰਦਰਸ਼ਨ ਕੀਤਾ। ਮੌਕੇ ’ਤੇ ਸਕੂਲ ਦੀ ਸੈਕਟਰੀ ਕਮ ਖ਼ਜ਼ਾਨਚੀ ਪ੍ਰਿਆ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੰਦੇ ਦਾ ਸਭ ਤੋਂ ਨੇੜਲਾ ਰਿਸ਼ਤਾ ਮਾਂ ਨਾਲ ਹੁੰਦਾ ਹੈ। ਜਿਵੇਂ ਮਾਂ ਬੱਚੇ ਨੂੰ ਜਨਮ ਦਿੰਦੀ ਹੈ, ਉਸੇ ਤਰ੍ਹਾਂ ਮਾਂ-ਬੋਲੀ ਉਸ ਨੂੰ ਜੀਵਨ ਦੇ ਅਰਥ ਸਮਝਾਉਂਦੀ ਹੈ ਅਤੇ ਸਹੀ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਸਾਨੂੰ ਆਪਣੀ ਮਾਂ-ਬੋਲੀ ’ਤੇ ਮਾਣ ਕਰਨਾ ਚਾਹੀਦਾ ਹੈ ਅਤੇ ਰੋਜ਼ਾਨਾ ਜੀਵਨ ਵਿਚ ਪੰਜਾਬੀ ਬੋਲਣ ਤੇ ਲਿਖਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਵੀ ਕੀਤਾ। ਇਸ ਦਿਵਸ ਨੂੰ ਸਫਲ ਬਣਾਉਣ ਵਿਚ ਪੰਜਾਬੀ ਵਿਭਾਗ ਦੀਆਂ ਅਧਿਆਪਕਾਵਾਂ ਨੇ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ। ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਮਾਗਮ ਬੜੇ ਰੌਣਕ ਅਤੇ ਖੁਸ਼ਹਾਲ ਮਾਹੌਲ ਵਿਚ ਸੰਪੰਨ ਹੋਇਆ।