ਜਰੂਰੀ) ਕਾਲਜ ’ਚ ਕੌਮਾਂਤਰੀ ਔਰਤ ਦਿਵਸ ਮਨਾਇਆ
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਚ ਕੌਮਾਂਤਰੀ ਔਰਤ ਦਿਵਸ ਮਨਾਇਆ
Publish Date: Wed, 11 Mar 2026 05:00 PM (IST)
Updated Date: Wed, 11 Mar 2026 05:03 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਵਿਚ ਕੌਮਾਂਤਰੀ ਔਰਤ ਦਿਵਸ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਵੱਡੀ ਗਿਣਤੀ ਵਿਚ ਹਾਜ਼ਰੀ ਨਾਲ ਮਨਾਇਆ ਗਿਆ। ਇਸ ਮੌਕੇ ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਨੂੰ ਲੈ ਕੇ ਅਰਥਪੂਰਨ ਸਮਾਗਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਅਤੇ ਰਾਣੀ ਪ੍ਰੀਤੀ ਸਿੰਘ ਨਾਭਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾਵਾਂ ਨੂੰ ਤਕਨੀਕੀ ਗਿਆਨ ਨਾਲ ਨਾਲ ਸਮਾਜਿਕ ਜ਼ਿੰਮੇਵਾਰੀ ਅਤੇ ਜਾਗਰੂਕ ਨਾਗਰਿਕ ਤਿਆਰ ਕਰਨਾ ਵੀ ਚਾਹੀਦਾ ਹੈ। ਉਨ੍ਹਾਂ ਨੇ ਔਰਤ ਦਿਵਸ ਮਨਾਉਣ ਦੇ ਮਕਸਦ ਨੂੰ ਲਿੰਗ ਸਮਾਨਤਾ ਅਤੇ ਸਮਾਜਿਕ ਨਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਨਾਲ ਜੋੜਿਆ। ਡਾ. ਸੋਨਾ ਥਿੰਦ ਨੇ ਮਹਿਲਾ ਸਸ਼ਕਤੀਕਰਨ ਬਾਰੇ ਵਿਚਾਰ ਸਾਂਝੇ ਕਰਦਿਆਂ ਔਰਤਾਂ ਦੇ ਸੰਘਰਸ਼ਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਝ ਦੀ ਲੋੜ ’ਤੇ ਜ਼ੋਰ ਦਿੱਤਾ। ਰਾਣੀ ਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਦੀਆਂ ਸੱਭਿਆਚਾਰਕ ਪ੍ਰਸਤੁਤੀਆਂ ਦੀ ਤਾਰੀਫ਼ ਕੀਤੀ ਅਤੇ ਫਤਹਿਗੜ੍ਹ ਸਾਹਿਬ ਨਾਲ ਆਪਣੇ ਭਾਵਨਾਤਮਕ ਜੁੜਾਅ ਬਾਰੇ ਦੱਸਿਆ। ਸਮਾਗਮ ਦਾ ਮੁੱਖ ਆਕਰਸ਼ਣ ਡਰਾਮੈਟਿਕ ਕਲੱਬ ਵੱਲੋਂ ਪੇਸ਼ ਕੀਤਾ ਨਾਟਕ ‘ਜ਼ਿੰਦਗੀ’ ਰਿਹਾ ਜਿਸ ਵਿਚ ਟ੍ਰਾਂਸਜੈਂਡਰ ਭਾਈਚਾਰੇ ਦੇ ਸਮਾਜਿਕ ਅਤੇ ਭਾਵਨਾਤਮਕ ਸੰਘਰਸ਼ਾਂ ਨੂੰ ਸੰਵੇਦਨਸ਼ੀਲ ਢੰਗ ਨਾਲ ਦਰਸਾਇਆ ਗਿਆ। ਇਹ ਨਾਟਕ ਮਿਸ ਅਜੈ ਸਮਰਾਲਾ ਅਤੇ ਰਵੀ ਹੰਸ ਦੀ ਦਿਸ਼ਾ-ਨਿਰਦੇਸ਼ ਹੇਠ ਤਿਆਰ ਕੀਤਾ ਗਿਆ ਸੀ। ਸਮਾਗਮ ਦੀ ਸਟੇਜ ਸੰਚਾਲਨ ਡਾ. ਮੋਹਿੰਦਰਪਾਲ ਕੌਰ ਸੰਧੂ ਨੇ ਕੀਤਾ। ਇਸ ਮੌਕੇ ਡਾ. ਲਖਵਿੰਦਰ ਸਿੰਘ ਡੀਨ ਅਕੈਡਮਿਕਸ, ਡਾ. ਏਪੀਐਸ. ਸੇਠੀ ਡੀਨ ਸਟੂਡੈਂਟ ਅਫ਼ੇਅਰਜ਼, ਡਾ. ਜੇਐਸ ਓਬਰੌਏ ਹੈੱਡ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ, ਡਾ. ਬਲਰਾਜ ਸਿੰਘ ਅਸੋਸੀਏਟ ਡੀਨ ਐਡਮੀਸ਼ਨ, ਡਾ. ਅਮਨਦੀਪ ਸਿੰਘ ਡੀਨ ਐਗਜ਼ਾਮੀਨੇਸ਼ਨ, ਡਾ. ਮਨਪ੍ਰੀਤ ਕੌਰ, ਡਾ. ਸਰਬਜੀਤ ਕੌਰ ਅਤੇ ਡਾ. ਸੋਨੀਆ ਸਮੇਤ ਕਈ ਅਧਿਕਾਰੀ ਅਤੇ ਅਧਿਆਪਕ ਮੌਜੂਦ ਸਨ। ਸਮਾਗਮ ਦਾ ਸਮਾਪਨ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨ ਨਾਲ ਕੀਤਾ ਗਿਆ।