ਗੁਰੂ ਗ੍ਰੰਥ ਸਾਹਿਬ ਵਰਲਡ ’ਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਮਨਾਇਆ
ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਮਨਾਇਆ
Publish Date: Mon, 16 Mar 2026 05:56 PM (IST)
Updated Date: Mon, 16 Mar 2026 05:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਭਾਗ ਵੱਲੋਂ ਸਲੋਗਨ ਲਿਖਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਬੀਐਸਸੀ ਮੈਡੀਕਲ, ਬੀਐਸਸੀ ਆਨਰਜ਼ ਰਸਾਇਣ ਵਿਗਿਆਨ ਅਤੇ ਐੱਮਐੱਸਸੀ ਰਸਾਇਣ ਵਿਗਿਆਨ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਰਚਨਾਤਮਕ ਵਿਚਾਰਾਂ ਰਾਹੀਂ ਮਹਿਲਾਵਾਂ ਲਈ ਸਮਾਨ ਅਧਿਕਾਰ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਮੁਕਾਬਲਿਆਂ ਤੋਂ ਇਲਾਵਾ ਵਿਦਿਆਰਥੀਆਂ ਲਈ ਮਨੋਰੰਜਕ ਖੇਡਾਂ ਅਤੇ ਇੰਟਰਐਕਟਿਵ ਗਤੀਵਿਧੀਆਂ ਵੀ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਨੇ ਟੀਮਵਰਕ ਅਤੇ ਉਤਸ਼ਾਹ ਵਧਾਇਆ। ਕਾਰਜਕ੍ਰਮ ਦੇ ਅੰਤ ਵਿਚ ਮੁਕਾਬਲਿਆਂ ਦੇ ਜੇਤੂਆਂ ਨੂੰ ਡਾ. ਰਾਹੁਲ ਬਦਰੂ, ਮੁਖੀ ਰਸਾਇਣ ਵਿਗਿਆਨ ਵਿਭਾਗ ਵੱਲੋਂ ਫੈਕਲਟੀ ਮੈਂਬਰਾਂ ਦੀ ਮੌਜੂਦਗੀ ਵਿਚ ਸਨਮਾਨਿਤ ਕੀਤਾ ਗਿਆ। ਡਾ. ਬਦਰੂ ਨੇ ਦੱਸਿਆ ਕਿ ਯੂਨੀਵਰਸਿਟੀ ਵਿਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਪ੍ਰੋ ਪਰਿਤ ਪਾਲ ਸਿੰਘ, ਵਾਈਸ ਚਾਂਸਲਰ ਦੀ ਰਹਿਨੁਮਾਈ ਹੇਠ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਵੀ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।