ਸਕੂਲ ’ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ
ਸਕੂਲ ’ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ
Publish Date: Mon, 09 Mar 2026 04:54 PM (IST)
Updated Date: Mon, 09 Mar 2026 04:57 PM (IST)
ਫ਼ਾਈਲ : 13 ਰਾਣਾ ਮੁਨਸ਼ੀ ਰਾਮ ਸਰਵਹਿਤਕਾਰੀ ਵਿਦਿਆ ਮੰਦਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਸਮਾਗਮ ਮੌਕੇ ਸਕੂਲ ਸਟਾਫ਼। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਰਾਣਾ ਮੁਨਸ਼ੀ ਰਾਮ ਸਰਵਹਿਤਕਾਰੀ ਵਿਦਿਆ ਮੰਦਰ, ਸਰਹਿੰਦ ਵਿਖੇ ਕੌਮਾਂਤਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਕੌਮਾਂਤਰੀ ਮਹਿਲਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਵਾਈਸ ਪ੍ਰਿੰਸੀਪਲ ਪ੍ਰੀਤੀ ਸ਼ੁਕਲਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਦਿਨ ਔਰਤਾਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਦਾ ਸਨਮਾਨ ਕਰਨ ਅਤੇ ਲਿੰਗ ਸਮਾਨਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਦੁਨੀਆ ਭਰ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਹਰਮਨਪ੍ਰੀਤ ਕੌਰ, ਨੀਨਾ ਰਾਣੀ, ਅਨੀਤਾ ਰਾਣੀ, ਅਨਿਕਾ ਰਾਣੀ, ਸੋਨੀਆ ਸ਼ਰਮਾ, ਜ਼ੀਨਤ, ਰਿਤੂ ਸੂਦ, ਪ੍ਰੀਤੀ ਧੀਮਾਨ, ਗੁਰਪ੍ਰੀਤ ਕੌਰ, ਚਾਹਤ, ਨੇਹਾ ਸੂਦ, ਜੋਤੀ ਅਤੇ ਸੁਖਵਿੰਦਰ ਕੌਰ ਮੌਜੂਦ ਸਨ।