ਪੰਜਾਬ ਕਾਲਜ ’ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ
ਪੰਜਾਬ ਕਾਲਜ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ
Publish Date: Tue, 10 Mar 2026 05:30 PM (IST)
Updated Date: Tue, 10 Mar 2026 05:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਕਾਲਜ ਆਫ ਲਾਅ ’ਚ ਕੌਮਾਂਤਰੀ ਮਹਿਲਾ ਦਿਵਸ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਸੁਮਨਦੀਪ ਕੌਰ ਨੇ ਝੰਡਾ ਲਹਿਰਾਉਣ ਤੋਂ ਬਾਅਦ ਸਮਾਗਮ ਦੀ ਸ਼ੁਰੂਆਤ ਕੀਤੀ ਤੇ ਔਰਤਾਂ ਨੂੰ ਵਧਾਈ ਦਿੱਤੀ। ਕਾਲਜ ਚੇਅਰਮੈਨ ਨਿਰਮਲ ਸਿੰਘ ਨੇ ਇਤਿਹਾਸ ’ਚੋਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਔਰਤ ਨੇ ਹਰ ਯੁੱਗ ਵਿੱਚ ਮੁਸ਼ਕਲਾਂ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਪ੍ਰਿੰਸੀਪਲ ਡਾ. ਸੁਮਨਦੀਪ ਕੌਰ ਨੇ ਕਿਹਾ ਕਿ ਅੱਜ ਔਰਤ ਨੇ ਹਰ ਖੇਤਰ ਵਿੱਚ ਬਰਾਬਰੀ ਦੇ ਮੱਲ ਮਾਰੇ ਹਨ ਤੇ ਘਰ, ਦਫਤਰ ਤੇ ਸਮਾਜ ਵਿਚ ਆਪਣੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਉਂਦੀ ਹੈ। ਔਰਤ ਤੋਂ ਬਿਨਾਂ ਸਮਾਜ ਦੀ ਕਲਪਨਾ ਅਧੂਰੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਨਾਟਕ ‘ਪੰਖ-ਉਡਾਨ ਦੇ’ ਪੇਸ਼ ਕੀਤਾ ਗਿਆ ਜਿਸ ਵਿੱਚ ਔਰਤ ਦੇ ਜੀਵਨ ਸੰਘਰਸ਼ ਨੂੰ ਬਾਖੂਬੀ ਉਜਾਗਰ ਕੀਤਾ ਗਿਆ। ਕਈ ਵਿਦਿਆਰਥੀਆਂ ਨੇ ਔਰਤਾਂ ਨਾਲ ਸਬੰਧਤ ਕਵਿਤਾਵਾਂ ਤੇ ਭਾਸ਼ਣ ਦੇ ਕੇ ਸਮਾਗਮ ਨੂੰ ਹੋਰ ਰੰਗੀਨ ਬਣਾਇਆ। ਐਚਓਡੀ ਡਾ. ਹਰਪ੍ਰੀਤ ਕੌਰ ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।