- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਆਈਟੀ ਕੰਪਨੀ ਬੇਬੋ ਟੈਕਨਾਲੋਜੀਜ਼ ਚੰਡੀਗੜ੍ਹ ਵੱਲੋਂ ਬੀਟੈਕ ਅਤੇ ਐਮਸੀਏ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਕਰਵਾਈ ਗਈ। ਇਸ ਮੌਕੇ ਕਾਲਜ ਟਰੱਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਅਵਤਾਰ ਸਿੰਘ ਰਿਆ ਨੇ ਕੰਪਨੀ ਦੇ ਅਧਿਕਾਰੀ ਦੇਵਿੰਦਰ ਗੁਲੇਰੀਆ ਸਮੇਤ ਸਮੁੱਚੀ ਤਕਨੀਕੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸੁਨਹਿਰੀ ਮੌਕਿਆਂ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕੰਪਨੀ ’ਚ ਪਹਿਲਾਂ ਤੋਂ ਸੇਵਾਵਾਂ ਨਿਭਾ ਰਹੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ।