- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤ, 8 ਦਸੰਬਰ ਦੀ ਮੋਗਾ ਰੈਲੀ ਤੋਂ ਸੁਚੇਤ ਰਹਿਣ ਪੰਜਾਬੀ : ਟਿਵਾਣਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਬਾਦਲ ਦਲ ਵਿਚਾਲੇ ਹੋਏ ਗੱਠਜੋੜ ਨੂੰ ਮੌਕਾਪ੍ਰਸਤ ਤੇ ਗੈਰ-ਸਿਧਾਂਤਕ ਕਰਾਰ ਦਿੱਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਧਿਰਾਂ ਦਾ ਪੰਜਾਬ ਅਤੇ ਸਿੱਖ ਕੌਮ ਦੇ ਲਟਕਦੇ ਮਸਲੇ ਹੱਲ ਕਰਨ ਨਾਲ ਕੋਈ ਵਾਸਤਾ ਨਹੀਂ ਹੈ ਅਤੇ ਇਹ ਸਿਰਫ਼ ਸੱਤਾ ਹਾਸਲ ਕਰਨ ਲਈ ਇਕੱਠੇ ਹੋਏ ਹਨ। ਟਿਵਾਣਾ ਨੇ ਕਿਹਾ ਕਿ 8 ਦਸੰਬਰ ਨੂੰ ਮੋਗਾ ਵਿਖੇ ਰੱਖੀ ਗਈ ਸਾਂਝੀ ਰੈਲੀ ਦੌਰਾਨ ਭਾਜਪਾ ਆਗੂ ਲੁਭਾਉਣੇ ਐਲਾਨ ਕਰ ਕੇ ਪੰਜਾਬੀਆਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰਨਗੇ, ਪਰ ਸੂਝਵਾਨ ਲੋਕ ਇਨ੍ਹਾਂ ਦੇ ਜਾਲ ’ਚ ਨਹੀਂ ਫਸਣਗੇ। ਉਨ੍ਹਾਂ ਦਾਅਵਾ ਕੀਤਾ ਕਿ ਬੀਤੇ 14 ਸਾਲਾਂ ਦੇ ਵਿਤਕਰਿਆਂ ਕਾਰਨ ਸੂਬੇ ਦੀ 80 ਤੋਂ 85 ਫੀਸਦੀ ਆਬਾਦੀ ਇਨ੍ਹਾਂ ਪਾਰਟੀਆਂ ਤੋਂ ਨਾਰਾਜ਼ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਸ਼ਕਤੀ ਨਾਲ ਚੋਣ ਧਾਂਦਲੀਆਂ ਨੂੰ ਨਾਕਾਮ ਕਰਦਿਆਂ ਸਾਰੀਆਂ 117 ਸੀਟਾਂ ’ਤੇ ਗੱਠਜੋੜ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣ ਅਤੇ ‘ਬੇਗਮਪੁਰਾ’ ਦੀ ਸੋਚ ਵਾਲੀ ਸਰਬਸਾਂਝੀ ਸਰਕਾਰ ਬਣਾਉਣ।