- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਜ਼ਰੂਰੀ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਹਲਕੇ ਦੇ ਪਿੰਡ ਰਾਏਪੁਰ ਚੌਬਦਾਰਾ ਵਿਖੇ ਗੁਰ ਅਸ਼ੀਸ਼ ਚੈਰੀਟੇਬਲ ਟਰੱਸਟ ਵੱਲੋਂ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ। ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨਾਂ ਨੂੰ ਲੋੜੀਂਦਾ ਖੇਡ ਸਾਮਾਨ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨਾਲ ਜੁੜ ਕੇ ਆਪਣੇ ਜੀਵਨ ਨੂੰ ਸਿਹਤਮੰਦ ਅਤੇ ਸਫਲ ਬਣਾਉਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ’ਚ ਆਪਣਾ ਯੋਗਦਾਨ ਪਾਉਣ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਸਾਰੀਆਂ ਜਥੇਬੰਦੀਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਨੌਜਵਾਨਾਂ ਨੂੰ ਖੇਡ ਮੈਦਾਨਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਖੇਡ ਕਿੱਟਾਂ ਮੁਹੱਈਆ ਕਰਵਾਉਣ ਲਈ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਚੌਬਦਾਰਾ, ਜਥੇਦਾਰ ਸੱਜਣ ਸਿੰਘ, ਐਸਓਆਈ ਦੇ ਸੂਬਾ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਰਵਿੰਦਰਪਾਲ ਸਿੰਘ, ਭਵਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਲੀ ਮੁਹੰਮਦ, ਸਲੀਮ ਖਾਂ, ਤਰਲੋਚਨ ਸਿੰਘ ਅਤੇ ਸੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਨੌਜਵਾਨ ਮੌਜੂਦ ਸਨ।