- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਪਿੰਡ ਹਵਾਰਾ ਦੇ ਵਸਨੀਕ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ, 2026 ਤੱਕ ਮੁਲਤਵੀ ਕਰ ਦਿੱਤੀ ਹੈ। ਦਿੱਲੀ ਦੀ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਆਪਣੀ ਬਜ਼ੁਰਗ ਅਤੇ ਬਿਮਾਰ ਮਾਤਾ ਦੀ ਖ਼ਰਾਬ ਸਿਹਤ ਨੂੰ ਦੇਖਦਿਆਂ ਪਰਿਵਾਰ ਅਤੇ ਕੌਮੀ ਇਨਸਾਫ਼ ਮੋਰਚੇ ਦੀ ਅਪੀਲ ’ਤੇ ਇੱਕ ਦਿਨ ਦੀ ਹਿਰਾਸਤੀ ਪੈਰੋਲ ਲਈ ਸਹਿਮਤ ਹੋ ਗਏ ਹਨ।

ਦੀਪਕ ਸੂਦ, ਫਤਹਿਗੜ੍ਹ ਸਾਹਿਬ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਪਿੰਡ ਹਵਾਰਾ ਦੇ ਵਸਨੀਕ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ, 2026 ਤੱਕ ਮੁਲਤਵੀ ਕਰ ਦਿੱਤੀ ਹੈ। ਦਿੱਲੀ ਦੀ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਆਪਣੀ ਬਜ਼ੁਰਗ ਅਤੇ ਬਿਮਾਰ ਮਾਤਾ ਦੀ ਖ਼ਰਾਬ ਸਿਹਤ ਨੂੰ ਦੇਖਦਿਆਂ ਪਰਿਵਾਰ ਅਤੇ ਕੌਮੀ ਇਨਸਾਫ਼ ਮੋਰਚੇ ਦੀ ਅਪੀਲ ’ਤੇ ਇੱਕ ਦਿਨ ਦੀ ਹਿਰਾਸਤੀ ਪੈਰੋਲ ਲਈ ਸਹਿਮਤ ਹੋ ਗਏ ਹਨ।