ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਚ ਮਨਾਇਆ ਜਲ ਮਹਾ ਉਤਸਵ
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਚ ਮਨਾਇਆ ਗਿਆ ਜਲ ਮਹਾ ਉਤਸਵ
Publish Date: Wed, 25 Mar 2026 05:50 PM (IST)
Updated Date: Wed, 25 Mar 2026 05:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐੱਨਐੱਸਐੱਸ ਵਿਭਾਗ ਵੱਲੋਂ ਮਾਈ ਭਾਰਤ ਪੋਰਟਲ ਅਤੇ ਐੱਨਐੱਸਐੱਸ ਵਿਭਾਗ ਪੰਜਾਬੀ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਵਿਚ ਜਲ ਮਹਾ ਉਤਸਵ ਮਨਾਇਆ ਗਿਆl ਪ੍ਰੋਗਰਾਮ ਦੀ ਸ਼ੁਰਆਤ ਕਰਦਿਆਂ ਪ੍ਰੋਗਰਾਮ ਅਫ਼ਸਰ ਡਾ. ਦਲਬੀਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਜਲ ਮਹਾ ਉਤਸਵ ਦੀ ਮਹੱਤਤਾ ਬਾਰੇ ਦੱਸਿਆ। ਕਾਲਜ ਦੇ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਦੱਸਿਆ ਤੇ ਕਿਹਾ ਕਿ ਸਾਨੂੰ ਪਾਣੀ ਨੂੰ ਸੰਭਾਲ ਕੇ ਵਰਤਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਬਲੇ ਵੀ ਕਰਵਾਏ ਗਏ। ਪ੍ਰੋਗਰਾਮ ਵਿਚ 110 ਦੇ ਕਰੀਬ ਐੱਨਐੱਸਐੱਸ ਵਲੰਟੀਅਰ ਨੇ ਭਾਗ ਲਿਆ। ਪ੍ਰੋਗਰਾਮ ਦੇ ਅੰਤ ਵਿਚ ਡਾ. ਮਲਵਿਕਾ ਖੁਰਾਣਾ ਅਤੇ ਪ੍ਰੋਫੈਸਰ ਅਮਰੀਕ ਸਿੰਘ ਮੌਜੂਦ ਸਨ।