- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਬਿੰਦਗੜ੍ਹ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਜਨਮ ਅਸ਼ਟਮੀ ਦਾ ਤਿਉਹਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਵਿੱਤਰ ਤਿਉਹਾਰ ਜਨਮ ਅਸ਼ਟਮੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਭਗਤੀ ਅਤੇ ਖੁਸ਼ੀਆਂ ਦੇ ਰੰਗਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ। ਇਸ ਮੌਕੇ ਸਕੂਲ ਵਿਚ ਇਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਲੀਲਾਵਾਂ ਨਾਲ ਸਬੰਧਤ ਮਨਮੋਹਕ ਪ੍ਰਸਤੁਤੀਆਂ ਪੇਸ਼ ਕੀਤੀਆਂ। ਨੰਨ੍ਹੇ-ਮੁੰਨੇ ਵਿਦਿਆਰਥੀ ਕ੍ਰਿਸ਼ਨ ਅਤੇ ਰਾਧਾ ਦੇ ਸੁੰਦਰ ਪਹਿਰਾਵਿਆਂ ਵਿਚ ਸਜੇ ਹੋਏ ਬਹੁਤ ਹੀ ਮਨਮੋਹਕ ਲੱਗ ਰਹੇ ਸਨ। ਉਨ੍ਹਾਂ ਦੀਆਂ ਪ੍ਰਸਤੁਤੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਸਕੂਲ ਨੂੰ ਵੀ ਪਵਿੱਤਰ ਮੌਕੇ ਅਨੁਸਾਰ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵਧ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਨਮ ਅਸ਼ਟਮੀ ਦੇ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਭਾਰਤੀ ਸੰਸਕ੍ਰਿਤੀ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ। ਅੰਤ ’ਚ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਇਸ ਪਵਿੱਤਰ ਤਿਉਹਾਰ ਦੀਆਂ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ।