ਐੱਸਡੀ ਮਾਡਲ ਸਕੂਲ ਦੀ ਵਿਦਿਆਰਥਣ ਜਪਕੀਰਤ ਨੇ ਮਾਰੀ ਬਾਜ਼ੀ
ਐੱਸਡੀ ਮਾਡਲ ਸਕੂਲ ਦੀ ਵਿਦਿਆਰਥਣ ਜਪਕੀਰਤ ਨੇ ਮਾਰੀ ਬਾਜ਼ੀ
Publish Date: Wed, 07 Jan 2026 04:29 PM (IST)
Updated Date: Wed, 07 Jan 2026 04:30 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਐੱਸਡੀ ਮਾਡਲ ਸਕੂਲ ਨਿਊ ਸੰਤ ਨਗਰ, ਮੰਡੀ ਗੋਬਿੰਦਗੜ੍ਹ ਦੀ ਚੌਥੀ ਜਮਾਤ ਦੀ ਵਿਦਿਆਰਥਣ ਜਪਕੀਰਤ ਨੇ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ (ਗੋਲਡ ਮੈਡਲ) ਹਾਸਲ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਅਰਚਨਾ ਗੁਪਤਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1 ਅਤੇ 4 ਜਨਵਰੀ ਨੂੰ ਦਿੱਲੀ ਦੇ ਇਤਿਹਾਸਕ ਤਾਲਕਟੋਰਾ ਸਟੇਡੀਅਮ ’ਚ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ ਸੀ। ਜਿਸ ਵਿਚ ਸਕੂਲ ਦੀ ਵਿਦਿਆਰਥਣ ਜਪਕਿਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ (ਗੋਲਡ ਮੈਡਲ) ਹਾਸਲ ਕਰਕੇ ਨਾ ਸਿਰਫ਼ ਆਪਣੇ ਸਕੂਲ ਦਾ, ਮਾਤਾ-ਪਿਤਾ ’ਤੇ ਕੋਚ, ਸਗੋਂ ਪੂਰੇ ਸ਼ਹਿਰ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਮਾਪਿਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਹੈ ਕਿ ਜਪਕੀਰਤ ਦੀ ਸੇਲੇਕਸ਼ਨ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਲਈ ਜਪਾਨ ਵਿਖੇ ਹੋਈ ਹੈ। ਇਸ ਮੌਕੇ ਸਾਰੇ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਰਿਹਾ, ਸਕੂਲ ਚੇਅਰਮੈਨ ਵਿਨੋਦ ਢੰਡ ਨੇ ਜਪਕੀਰਤ ਦੇ ਕੋਚ, ਮਾਪਿਆਂ ਅਤੇ ਅਧਿਆਪਕਾ ਨੂੰ ਇਸ ਮੌਕੇ ਤੇ ਵਧਾਈ ਦਿੱਤੀ ਅਤੇ ਜਪਕੀਰਤ ਨੂੰ ਇਸੇ ਤਰ੍ਹਾਂ ਜ਼ਿੰਦਗੀ ਵਿਚ ਅੱਗੇ ਵਧਦੇ ਰਹਿਣ ਦਾ ਆਸ਼ੀਰਵਾਦ ਦਿੱਤਾ।