- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਛੱਡ ਜਸਵਿੰਦਰ ਸਿੰਘ ਕਾਲਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਲਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਲੋਕਾਂ ਦਾ ਮਿਲ ਰਿਹਾ ਸਮਰਥਨ ਸਾਬਤ ਕਰਦਾ ਹੈ ਕਿ 2027 ਦੀਆਂ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਨਲੀਨੀ ਦੇ ਭਾਜਪਾ ਆਗੂ ਜਸਵਿੰਦਰ ਸਿੰਘ ਕਾਲਾ ਨੂੰ ਅਕਾਲੀ ਦਲ ’ਚ ਸ਼ਾਮਲ ਕਰਵਾਉਣ ਅਤੇ ਸਨਮਾਨਿਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਆਗੂ ਹੋਣ ਕਾਰਨ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਭੁੱਟਾ ਨੇ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਕੇ ਸੱਤਾ ਹਾਸਲ ਕਰਨ ਵਾਲੀ ‘ਆਪ’ ਸਰਕਾਰ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਹੁਣ ਜਨਤਾ ਸੁਚੇਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਗੜ ਰਹੇ ਹਾਲਾਤ ਦਰਸਾਉਂਦੇ ਹਨ ਕਿ ਅੱਜ ਕੋਈ ਵੀ ਸੁਰੱਖਿਅਤ ਨਹੀਂ ਹੈ। ਇਸ ਲਈ ਪੰਜਾਬ ਦੇ ਸਰਬਪੱਖੀ ਵਿਕਾਸ ਵਾਸਤੇ ਅਕਾਲੀ ਦਲ ਦੀ ਸਰਕਾਰ ਬਣਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਯੂਥ ਆਗੂ ਹਰਪ੍ਰੀਤ ਸਿੰਘ ਲਾਲੀ, ਸੁਖਦੇਵ ਸਿੰਘ, ਗੁਰਧਿਆਨ ਸਿੰਘ, ਰਾਮ ਸਿੰਘ, ਜਗਰੂਪ ਸਿੰਘ, ਗੁਰਪ੍ਰੀਤ ਸਿੰਘ ਪੰਜੋਲੀ, ਅੰਮ੍ਰਿਤਪਾਲ ਸਿੰਘ ਸਰਹਿੰਦ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਜਰਨੈਲ ਸਿੰਘ ਮੌਜੂਦ ਸਨ।