ਜਰੂਰੀ) ਜਥੇਦਾਰ ਮਾਜਰੀ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ
ਜਥੇਦਾਰ ਮਾਜਰੀ ਵੱਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
Publish Date: Wed, 04 Feb 2026 04:59 PM (IST)
Updated Date: Wed, 04 Feb 2026 05:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਮੰਡੀ ਗੋਬਿੰਦਗੜ੍ਹ ਦਿਹਾਤੀ ਦੇ ਜਥੇਦਾਰ ਜਰਨੈਲ ਸਿੰਘ ਮਾਜਰੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤਕ ਸਥਿਤੀ ’ਤੇ ਵਿਚਾਰ-ਵਟਾਂਦਰੇ ਕੀਤੇ ਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨ ਦਾ ਪ੍ਰਣ ਲਿਆ। ਸੁਖਬੀਰ ਬਾਦਲ ਨੇ ਜਥੇਦਾਰ ਮਾਜਰੀ ਨੂੰ ਹਰ ਘਰ ਤੱਕ ਪਹੁੰਚ ਕਰਕੇ ਪਾਰਟੀ ਦੇ ਪੁਰਾਣੇ ਕੰਮਾਂ ਬਾਰੇ ਜਾਣੂ ਕਰਵਾਉਣ ਤੇ ਮੌਜੂਦਾ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਉਜਾਗਰ ਕਰਨ ਲਈ ਕਿਹਾ। ਜਥੇਦਾਰ ਮਾਜਰੀ ਨੇ ਭਰੋਸਾ ਦਿੱਤਾ ਕਿ ਉਹ ਹਲਕਾ ਅਮਲੋਹ ਵਿਚ ਘਰ-ਘਰ ਜਾ ਕੇ ਪਾਰਟੀ ਨੂੰ ਮਜ਼ਬੂਤ ਕਰਨਗੇ ਤਾਂ ਜੋ 2027 ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾ ਸਕੇ ਅਤੇ ਹਲਕੇ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਨਾਲ ਵਿਧਾਨ ਸਭਾ ਵਿਚ ਭੇਜਿਆ ਜਾ ਸਕੇ।