- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰਨਲਿਸਟ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਇੰਡੀਅਨ ਜਰਨਲਿਸਟ ਯੂਨੀਅਨ ਵੱਲੋਂ ਦੇਸ਼ ਭਰ ’ਚ ਮਨਾਏ ਜਾ ਰਹੇ ‘ਮੰਗ ਦਿਵਸ’ ਤਹਿਤ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਨੇ ਸੂਬਾ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਰਾਹੀਂ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜੇ। ਇਸ ਦੌਰਾਨ ਨਵੇਂ ਮੀਡੀਆ ਕਮਿਸ਼ਨ ਤੇ ਵੇਜ ਬੋਰਡ ਦਾ ਗਠਨ ਕਰਨ, ਪੱਤਰਕਾਰਾਂ ਦੀ ਸੁਰੱਖਿਆ ਲਈ ਕੌਮੀ ਕਾਨੂੰਨ ਬਣਾਉਣ ਅਤੇ ਰੱਦ ਕੀਤੇ ਵਰਕਿੰਗ ਜਰਨਲਿਸਟਸ ਐਕਟ ਅਧੀਨ ਕਾਨੂੰਨੀ ਹੱਕ ਬਹਾਲ ਕਰਨ ਦੀ ਮੰਗ ਕੀਤੀ ਗਈ। ਭੂਸ਼ਨ ਸੂਦ ਨੇ ਕਿਹਾ ਕਿ ਪੱਤਰਕਾਰਾਂ ’ਤੇ ਵਧ ਰਹੀ ਸਰੀਰਕ ਹਿੰਸਾ ਅਤੇ ਡਿਜੀਟਲ ਪਰੇਸ਼ਾਨੀ ਨੂੰ ਠੱਲ੍ਹ ਪਾਉਣ ਲਈ ਕੇਂਦਰੀ ਸੁਰੱਖਿਆ ਕਾਨੂੰਨ ਬਣਾਉਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਫੀਲਡ ਪੱਤਰਕਾਰਾਂ ਦੇ ਸ਼ਨਾਖ਼ਤੀ ਕਾਰਡਾਂ ਦੇ ਆਧਾਰ ’ਤੇ ਸਕੱਤਰੇਤ ’ਚ ਦਾਖ਼ਲਾ, ਸਰਕਾਰੀ ਰੇਟਾਂ ’ਤੇ ਰਿਹਾਇਸ਼ੀ ਪਲਾਟ ਅਤੇ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਦੀ ਮੰਗ ਵੀ ਚੁੱਕੀ ਗਈ। ਡਿਪਟੀ ਕਮਿਸ਼ਨਰ ਨੇ ਮੰਗ ਪੱਤਰ ਅੱਗੇ ਭੇਜਣ ਦਾ ਭਰੋਸਾ ਦਿੱਤਾ। ਇਸ ਉਪਰੰਤ ਪੱਤਰਕਾਰਾਂ ਦੇ ਵਫ਼ਦ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ ਨਾਲ ਵੀ ਮੁਲਾਕਾਤ ਕੀਤੀ।