- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਭਾਈ ਅਜਮੇਰ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ,ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ,ਜੋਗਾ ਸਿੰਘ ਸੂਪਰਵਾਈਜਰ,ਸੁਖਦੇਵ ਸਿੰਘ ਕੋਟਾ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਪ੍ਰਿਤਪਾਲ ਸਿੰਘ ਮੀਤ ਮੈਨੇਜਰ, ਹਰਜੀਤ ਸਿੰਘ ਰਿਕਾਰਡ ਕੀਪਰ , ਹਰਪ੍ਰੀਤ ਸਿੰਘ,ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਗੁਰਪ੍ਰੀਤ ਮਹਿਕ, ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਜਗਤ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਜੂਨ 1984 ਘੱਲੂਘਾਰੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਵੱਲੋਂ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਥਾ ਵਾਚਕ ਭਾਈ ਗੁਰਜਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਜਥੇਦਾਰ ਅਵਤਾਰ ਸਿੰਘ ਰਿਆ, ਸਾਬਕਾ ਜੂਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਸਾਨੂੰ ਧਰਮ ਅਤੇ ਹੱਕ-ਸੱਚ ਦੀ ਰਾਖੀ ਲਈ ਪ੍ਰੇਰਿਤ ਕਰਦੀ ਹੈ ਅਤੇ ਸ਼ਹੀਦਾਂ ਦੇ ਆਦਰਸ਼ਾਂ ਉੱਤੇ ਚੱਲਣ ਦਾ ਸੰਦੇਸ਼ ਦਿੰਦੀ ਹੈ।
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਇਹ ਸਮਾਗਮ ਸਾਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਜੁੜਨ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਾਨੂੰ ਸਦਾ ਸੱਚ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।
ਇਸ ਮੌਕੇ ਬਲਜੀਤ ਸਿੰਘ ਭੁੱਟਾ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਨੇ ਵੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੇ ਇਤਿਹਾਸ ਦਾ ਇੱਕ ਦਰਦਨਾਕ ਅਧਿਆਇ ਹੈ, ਜਿਸ ਨੂੰ ਯਾਦ ਰੱਖਣਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਸਾਨੂੰ ਕੌਮੀ ਏਕਤਾ, ਹੱਕਾਂ ਦੀ ਰਾਖੀ ਅਤੇ ਧਾਰਮਿਕ ਅਸੂਲਾਂ ‘ਤੇ ਅਡੋਲ ਰਹਿਣ ਦੀ ਪ੍ਰੇਰਣਾ ਦਿੰਦੀ ਹੈ।
ਇਸ ਮੌਕੇ ਭਾਈ ਅਜਮੇਰ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ,ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ,ਜੋਗਾ ਸਿੰਘ ਸੂਪਰਵਾਈਜਰ,ਸੁਖਦੇਵ ਸਿੰਘ ਕੋਟਾ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਪ੍ਰਿਤਪਾਲ ਸਿੰਘ ਮੀਤ ਮੈਨੇਜਰ, ਹਰਜੀਤ ਸਿੰਘ ਰਿਕਾਰਡ ਕੀਪਰ , ਹਰਪ੍ਰੀਤ ਸਿੰਘ,ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।