ਕਕਰਾਲਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਤਾ ਗੁਜਰੀ ਕਾਲਜ ਦਾ ਦੌਰਾ
ਕਕਰਾਲਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਤਾ ਗੁਜਰੀ ਕਾਲਜ ਦਾ ਦੌਰਾ
Publish Date: Mon, 16 Feb 2026 06:50 PM (IST)
Updated Date: Mon, 16 Feb 2026 06:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਸਕੀਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਕਰਾਲਾ, ਪਟਿਆਲਾ ਦੇ ਲਗਭਗ 50 ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ। ਸਕੂਲ ਦੇ ਪ੍ਰਿੰਸੀਪਲ ਰਾਮ ਕੁਮਾਰ ਨੇ ਕਾਲਜ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਦੌਰੇ ਨਾਲ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਤੇ ਕਾਲਜ ਵਿੱਚ ਪੜ੍ਹਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਮਿਲੀ। ਸਕੂਲ ਦੇ ਅਧਿਆਪਕ ਗੁਰਜਿੰਦਰ ਸਿੰਘ ਤੇ ਜਸਵੀਰ ਕੌਰ ਨੇ ਵੀ ਕਾਲਜ ਵੱਲੋਂ ਪ੍ਰਦਾਨ ਕੀਤੀਆਂ ਵਿੱਦਿਅਕ ਸਹੂਲਤਾਂ ਦੀ ਪ੍ਰਸੰਸਾ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਉਚੇਰੀ ਵਿੱਦਿਆ ਦੇ ਵਿਕਲਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵੀ ਕਾਲਜ ਵਿੱਚ ਉਪਲੱਬਧ ਸਹੂਲਤਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਿਆ। ਇਸ ਮੌਕੇ ਬਾਇਓਟੈਕਨਾਲੋਜੀ ਵਿਭਾਗ ਦੇ ਡਾ. ਜਗਦੀਸ਼ ਸਿੰਘ, ਕੰਪਿਊਟਰ ਸਾਇੰਸ ਵਿਭਾਗ ਦੀ ਡਾ. ਤਰਨਪ੍ਰੀਤ ਕੌਰ, ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਡਾ. ਸੌਰਵ ਸ਼ਰਮਾ ਸਮੇਤ ਹੋਰ ਅਧਿਆਪਕਾਂ ਨੇ ਵੱਖ-ਵੱਖ ਵਿਸ਼ਿਆਂ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ।