
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਮਲਜੀਤ ਬਨਵੈਤ ਦੀ ਕਿਤਾਬ ‘ਪੰਜਾਬ ਹੁਣ’ ਲੋਕ ਅਰਪਣ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਵਿਖੇ ਉੱਘੇ ਪੱਤਰਕਾਰ ਅਤੇ ਲੇਖਕ ਕਮਲਜੀਤ ਸਿੰਘ ਬਨਵੈਤ ਦੀ ਕਿਤਾਬ ‘ਪੰਜਾਬ ਹੁਣ’ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਚੜ੍ਹਦੀਕਲਾ ਗਰੁੱਪ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਦਰਦੀ, ਵਾਈਸ ਚਾਂਸਲਰ ਪ੍ਰੋ. ਡਾ. ਹਰਸ਼ ਸਦਾਵਰਤੀ, ਵਾਈਸ ਪ੍ਰੈਜ਼ੀਡੈਂਟ ਪ੍ਰੋ. ਡਾ. ਪਰਵਿੰਦਰ ਸਿੰਘ ਅਤੇ ਵਿੱਤ ਵਿਭਾਗ ਦੇ ਕਾਨੂੰਨੀ ਅਧਿਕਾਰੀ ਰੂਪ ਕਮਲ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਬੁਲਾਰਿਆਂ ਨੇ ਸਮਾਜ ਅਤੇ ਸੱਭਿਆਚਾਰਕ ਪਛਾਣ ਨੂੰ ਬਚਾਉਣ ਲਈ ਜ਼ਿੰਮੇਵਾਰ ਪੱਤਰਕਾਰੀ ਤੇ ਸਾਹਿਤ ਦੀ ਭੂਮਿਕਾ ਨੂੰ ਅਹਿਮ ਦੱਸਿਆ। ਪਤਵੰਤਿਆਂ ਨੇ ਕਮਲਜੀਤ ਸਿੰਘ ਬਨਵੈਤ ਦੇ ਸਾਹਿਤਕ ਅਤੇ ਪੱਤਰਕਾਰੀ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਦੌਰਾਨ ਯੂਨੀਵਰਸਿਟੀ ਵੱਲੋਂ 4 ਅਤੇ 5 ਦਸੰਬਰ 2026 ਨੂੰ ਕਰਵਾਈ ਜਾਣ ਵਾਲੀ ਅੰਤਰਰਾਸ਼ਟਰੀ ਕਾਨਫਰੰਸ ਦਾ ਐਲਾਨ ਵੀ ਕੀਤਾ ਗਿਆ। ਸਮਾਗਮ ਵਿੱਚ ਡਾ. ਅਜੋਏ ਬੱਤਾ, ਡਾ. ਹਰਪ੍ਰੀਤ ਸਿੰਘ, ਡਾ. ਸੁਰਜੀਤ ਕੌਰ ਪਥੇਜਾ ਅਤੇ ਅਵਤਾਰ ਸਿੰਘ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਮੌਜੂਦ ਸਨ। ਸਟੇਜ ਸੰਚਾਲਨ ਡਾ. ਰੇਣੁ ਸ਼ਰਮਾ ਨੇ ਕੀਤਾ ਅਤੇ ਅਖ਼ੀਰ ’ਚ ਡਾ. ਧਰਮਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ।