- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵੱਲੋਂ ਸਰਗਰਮੀਆਂ ਤੇਜ਼, ਬੀਬੀ ਕਿਰਨਦੀਪ ਕੌਰ ਖੰਨਾ ਨੇ ਕੀਤੀਆਂ ਮੀਟਿੰਗਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਜਿੱਤ ਯਕੀਨੀ ਬਣਾਉਣ ਲਈ ਪਿੰਡ ਕਾਨਪੁਰਾ, ਤੂਰਾ, ਲਾਡਪੁਰ ਅਤੇ ਬੱਡਗੁੱਜਰਾਂ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ’ਚ ਵੱਡੀ ਗਿਣਤੀ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਪਿੰਡ ਵਾਸੀਆਂ ਵੱਲੋਂ ਬੀਬੀ ਕਿਰਨਦੀਪ ਕੌਰ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਤੇ ਗਰੰਟੀਆਂ ਪੂਰੀਆਂ ਨਹੀਂ ਹੋਈਆਂ, ਜਦਕਿ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ 2027 ਦੀਆਂ ਚੋਣਾਂ ’ਚ ਅਕਾਲੀ ਦਲ ਦੇ ਹੱਕ ’ਚ ਡਟਣ ਦੀ ਅਪੀਲ ਵੀ ਕੀਤੀ।