ਕੇਵਲ ਸਿੰਘ,ਅਮਲੋਹ

ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਕਿਰਨ ਸੂਦ ਨੇ ਕਿਹਾ ਕਿ ਅਮਲੋਹ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਵੀ ਸ਼ਹਿਰ ਦੇ ਵਿਕਾਸ ਲਈ ਹਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਦੇ ਕੰਮ ਜਾਰੀ ਹਨ ਉਥੇ ਹੀ ਜਲਦ ਨਵੇਂ ਵਿਕਾਸ ਕੰਮਾਂ ਦੀ ਵੀ ਸ਼ੁਰੂਆਤ ਕਰਨ ਜਾ ਰਹੇ ਹਾਂ ਅਤੇ ਸ਼ਹਿਰ ਵਿੱਚ ਵੱਡੇ ਪਾਰਕ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਪਾਰਕ ਤਿਆਰ ਹੋਣ ਨਾਲ ਸ਼ਹਿਰ ਵਾਸੀ ਸੈਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵੀ ਬਿਨਾਂ ਪੱਖਪਾਤ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਲਾਭ ਲੈਣ ਤੋਂ ਵਾਂਝਾ ਨਾ ਰਹੇ। ਕਿਰਨ ਸੂਦ ਨੇ ਕਿਹਾ ਕਿ ਜਲਦ ਹੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀਆਂ ਚੋਣਾਂ ਵੀ ਹੋਣ ਜਾ ਰਹੀਆਂ ਹਨ ਜਿਸ ਵਿਚ ਕਾਂਗਰਸ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਵੱਡੀਆਂ ਜਿੱਤਾਂ ਦਰਜ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਕਿਸੇ ਵੀ ਸ਼ਹਿਰ ਵਾਸੀ ਨੂੰ ਕੋਈ ਮੁਸ਼ਕਲ ਪੇਸ਼ ਆੳਂੁਦੀ ਹੈ ਤਾਂ ਸਾਡੇ ਧਿਆਨ ਵਿੱਚ ਜ਼ਰੂਰ ਲਿਆਉਣ ਜਿਸਦਾ ਤੁਰੰਤ ਹੱਲ ਕਰਾਂਗੇ। ਇਸ ਮੌਕੇ ਸ਼ਹਿਰ ਪ੍ਰਧਾਨ ਹੈਪੀ ਪਜ਼ਨੀ, ਜ਼ਿਲ੍ਹਾ ਮੀਤ ਪ੍ਰਧਾਨ ਹੈਪੀ ਸੂਦ, ਕੌਂਸਲ ਮੀਤ ਪ੍ਰਧਾਨ ਬਲਵਿੰਦਰ ਕੌਰ, ਕੌਂਸਲਰ ਹੈਪੀ ਸੇਢਾ, ਚੇਅਰਮੈਨ ਸ਼ਰਨ ਭੱਟੀ ਆਦਿ ਮੌਜੂਦ ਸਨ।