- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੂਠੀਆਂ ਗਾਰੰਟੀਆਂ ਤੇ ਵਿਗੜ ਰਹੀ ਕਾਨੂੰਨ-ਵਿਵਸਥਾ ਕਾਰਨ ਲੋਕ ਨਿਰਾਸ਼ : ਕਿਰਨਦੀਪ ਕੌਰ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਤੇ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਾਰਡ ਨੰਬਰ 12 ’ਚ ਯੂਥ ਆਗੂ ਕੰਵਲਜੀਤ ਸਿੰਘ ਗਿੱਲ ਤੇ ਪਰਮਿੰਦਰ ਸਿੰਘ ਨੀਟਾ ਸੰਧੂ ਵੱਲੋਂ ਕਰਵਾਈ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਅਸਫ਼ਲ ਸਾਬਤ ਹੋਈ ਹੈ ਅਤੇ ਲੋਕ ਖ਼ੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਕਤ ਆਗੂਆਂ ਨੇ ਕਿਹਾ ਕਿ ਸੂਬੇ ’ਚ ਨਸ਼ਾ ਘਰ-ਘਰ ਪਹੁੰਚ ਚੁੱਕਾ ਹੈ ਅਤੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ। ਦਿਨ-ਦਿਹਾੜੇ ਹੋ ਰਹੀਆਂ ਲੁੱਟਾਂ-ਖੋਹਾਂ ਕਾਰਨ ਦਹਿਸ਼ਤ ਦਾ ਮਾਹੌਲ ਹੈ ਅਤੇ ਹੱਕ ਮੰਗਣ ਵਾਲਿਆਂ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਕੀਲ ਭਾਈਚਾਰੇ ਦੇ ਆਗੂਆਂ ਅਤੇ ਵਾਰਡ ਨੰਬਰ 1 ਤੋਂ ਬਬਲੀ ਨੇ ਪਰਿਵਾਰ ਸਮੇਤ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਕਰਮਜੀਤ ਸਿੰਘ ਭਗੜਾਣਾ, ਕੁਲਦੀਪ ਸਿੰਘ ਮਛਰਾਈ, ਸ਼ਰਨਜੀਤ ਸਿੰਘ ਚਨਾਰਥਲ, ਡਾ. ਅਰੁਜਨ ਸਿੰਘ, ਹਰਬੰਸ ਸਿੰਘ ਬਡਾਲੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਰਾਕੇਸ਼ ਕੁਮਾਰ ਸ਼ਾਹੀ, ਬਲਤੇਜ ਸਿੰਘ, ਚਰਨਜੀਤ ਸਿੰਘ ਗੋਲਡੀ, ਅਮਰਿੰਦਰ ਕੌਰ ਗਿੱਲ, ਰਾਜਵਿੰਦਰ ਕੌਰ ਸੰਧੂ, ਮਨਪ੍ਰੀਤ ਕੌਰ, ਸੁਨੀਤਾ ਰਾਣੀ, ਰਮਨ ਅਰੋੜਾ, ਲਛਮਣ ਸਿੰਘ, ਕਰਮਜੀਤ ਸਿੰਘ, ਅਮਰੀਕ ਸਿੰਘ ਅਤੇ ਯੁਵਪ੍ਰਤਾਪ ਸਿੰਘ ਗਿੱਲ ਸਮੇਤ ਕਈ ਆਗੂ ਹਾਜ਼ਰ ਸਨ।