- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਔਰਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਘਰ-ਘਰ ਪ੍ਰਚਾਰ ਕਰਨ ਦਾ ਸੱਦਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਅਕਾਲੀ ਦਲ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਵੱਲੋਂ ‘ਪੰਜਾਬ ਬਚਾਓ ਮੁਹਿੰਮ’ ਤਹਿਤ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਾਰਡ ਨੰਬਰ 11 ਅਤੇ 14 ’ਚ ਔਰਤਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਦਾ ਘਰ-ਘਰ ਪ੍ਰਚਾਰ ਤੇਜ਼ ਕਰਨ ਦਾ ਸੱਦਾ ਦਿੱਤਾ। ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਈਆਂ ਜਾਣ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰੋਗਰਾਮ ਦੌਰਾਨ ਫਾਰਮ ਵੀ ਭਰੇ ਗਏ ਹਨ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਪਾਰਟੀ ਵਰਕਰਾਂ ਅਤੇ ਔਰਤਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਨ੍ਹਾਂ ਮੀਟਿੰਗਾਂ ’ਚ ਟਰਾਂਸਪੋਰਟ ਵਿੰਗ ਦੇ ਜਨਰਲ ਸਕੱਤਰ ਸਿਮਰਨਜੀਤ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਜਰੀ, ਗੁਰਪ੍ਰੀਤ ਸਿੰਘ ਨੋਨੀ, ਬਲਵਿੰਦਰ ਕੌਰ, ਬਲਜੀਤ ਕੌਰ, ਹਰਜੀਤ ਕੌਰ ਰਾਣੀ, ਗੁਰਮੀਤ ਕੌਰ, ਚਰਨਜੀਤ ਕੌਰ, ਰੇਖਾ ਰਾਣੀ, ਕੁਲਵੀਰ ਕੌਰ, ਦਲਵੀਰ ਕੌਰ, ਕਿਰਨਦੀਪ ਕੌਰ, ਮੰਨਤਦੀਪ ਕੌਰ, ਬਲਵਿੰਦਰ ਸਿੰਘ, ਪ੍ਰਦੀਪ ਕੁਮਾਰ ਮਿੱਟੂ, ਨਿਰਭੈ ਸਿੰਘ, ਸਤਨਾਮ ਸਿੰਘ, ਦਲਜੀਤ ਕੌਰ, ਪਰਮਜੀਤ ਕੌਰ, ਮਨਰੀਤ ਕੌਰ, ਸੰਦੀਪ ਕੌਰ, ਰਣਜੀਤ ਕੌਰ, ਹਰਜਿੰਦਰ ਕੌਰ, ਸਿੰਦਰ ਕੌਰ, ਜਸਵੀਰ ਕੌਰ ਅਤੇ ਵਿਮਲਾ ਦੇਵੀ ਤੋਂ ਇਲਾਵਾ ਵੱਡੀ ਗਿਣਤੀ ’ਚ ਔਰਤਾਂ ਹਾਜ਼ਰ ਸਨ।