ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਨੇ ਦਿੱਲੀ-ਅੰਮਿ੍ਤਸਰ ਮਾਰਗ ਜਾਮ ਕਰ ਕੇ ਪਿੰਡ ਤਰਖਾਣ ਮਾਜਰਾ ਨੇੜੇ 5 ਘੰਟੇ ਧਰਨਾ ਲਗਾਇਆ। ਇਸ ਮੌਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪਟਿਆਲਾ, ਮੁਹਾਲੀ, ਲੁਧਿਆਣਾ , ਰੋਪੜ ਪੰਜ ਜ਼ਿਲਿ੍ਹਆਂ ਦੇ ਭਾਰਤੀ ਯੂਨੀਅਨ ਏਕਤਾ ਸਿੱਧੂਪੁਰ ਦੇ ਅਹੁਦੇਦਾਰਾਂ, ਮੈਂਬਰਾਂ ਤੇ ਕਿਸਾਨਾਂ ਨੇ ਧਰਨੇ 'ਚ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੁੱਲ 27 ਮੰਗਾਂ ਹਨ ਜਿਨ੍ਹਾਂ ਦੇ ਕਾਰਨ ਉਨ੍ਹਾਂ ਨੂੰ ਰੋਸ ਧਰਨਾ ਦੇਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਮੁੱਦਿਆਂ ਨੂੰ ਲੈ ਕੇ ਿਢੱਲ ਮੱਠ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਘੱਟ ਕਣਕ ਪੈਦਾਵਾਰ ਤੇ ਬੋਨਸ ਦੇਣ ਦਾ ਵਾਅਦਾ ਕੀਤਾ ਸੀ ਉਸ ਨੂੰ ਵੀ ਵਾਰਾ ਨਹੀਂ ਖਾਂਦਾ ਰਿਹਾ। ਇਸ ਤੋਂ ਇਲਾਵਾ ਐੱਮਐੱਸਪੀ ਤੇ ਗੰਨੇ ਦੀ ਬਕਾਇਆ ਰਾਸ਼ੀ ਵੀ ਉਨ੍ਹਾਂ ਦੀਆਂ ਮੰਗਾਂ 'ਚ ਸ਼ਾਮਲ ਹੈ।

ਇਸ ਮੌਕੇ ਯੂਨੀਅਨ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਸਿੱਧੂਪੁਰ, ਪ੍ਰਰੈੱਸ ਸਕੱਤਰ ਮੇਹਰ ਸਿੰਘ ਥੇੜੀ, ਸੂਬਾ ਖ਼ਜ਼ਾਨਚੀ ਮਾਨ ਸਿੰਘ ਰਾਜਪੁਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਰੁੜਕੀ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ, ਬਲਾਕ ਖੇੜਾ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬੱਬਲ,ਬਲਾਕ ਡੇਰਾਬਸੀ ਦੇ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਯੂਥ ਪ੍ਰਧਾਨ ਗੁਰਜਿੰਦਰ ਸਿੰਘ ਖੋਜੇਮਾਜਰਾ, ਜ਼ਿਲ੍ਹਾ ਪਟਿਆਲਾ ਯੂਥ ਪ੍ਰਧਾਨ ਮਨਪ੍ਰਰੀਤ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਸਾਨਾਂ ਨੇ ਚਾਈਨਾ ਵਾਇਰਸ ਤੇ ਬੇਮੌਸਮੀ ਬਰਸਾਤ ਦੇ ਨਾਲ ਝੋਨੇ ਦੀ ਫ਼ਸਲ ਦੇ ਨੁਕਸਾਨ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦੇਵੇ, ਲੰਪੀ ਸਕਿਨ ਦੇ ਨਾਲ ਮਰ ਚੁੱਕੀਆਂ ਗਾਵਾਂ ਦੇ ਮੁਆਵਜ਼ੇ ਦਿੱਤਾ ਜਾਵੇ। ਇਸ ਮੌਕੇ ਐੱਸਡੀਐੱਮ ਹਰਪ੍ਰਰੀਤ ਸਿੰਘ ਅਟਵਾਲ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਉਨਾਂ੍ਹ ਦੀਆਂ ਮੰਗਾਂ ਸਰਕਾਰ ਦੇ ਧਿਆਨ ਵਿਚ ਲੈ ਕੇੇ ਆਉਣਗੇ।

ਇਸ ਮੌਕੇ ਪ੍ਰਧਾਨ ਸੁਪਿੰਦਰ ਸਿੰਘ ਬੱਗਾ, ਬਲਵਿੰਦਰ ਸਿੰਘ ਘੇਲ, ਜੌਲੀ ਜੇਈ ਬਡਾਲੀ ਆਲਾ ਸਿੰਘ, ਹਰਦੀਪ ਸਿੰਘ ਭੈਣੀ ਕਲਾਂ,ਗੁਰਦੀਪ ਵਰਮਾ,ਗੁਰਦੀਪ ਸਿੰਘ ਦਾਦੂਮਾਜਰਾ, ਹਰਜੰਗ ਸਿੰਘ ਭਗੜਾਣਾ, ਅਨੋਖ ਸਿੰਘ ਭੰਗੂ ਤਿੰਬਰਪੁਰ, ਗੁਰਮੀਤ ਸਿੰਘ ਖੁੰਡਾ, ਮੇਵਾ ਸਿੰਘ ,ਹਰਵਿੰਦਰ ਸਿੰਘ ,ਹਰਪਾਲ ਸਿੰਘ ,ਗੁਰਦਰਸ਼ਨ ਸਿੰਘ, ਉਜਾਗਰ ਸਿੰਘ ਧਮੋਲੀ, ਸੁਪਿੰਦਰ ਸਿੰਘ ਪੱਗਾ ਲੁਧਿਆਣਾ, ਬਲਦੇਵ ਮੁੱਲਾਂਪੁਰ, ਕਿਰਪਾਲ ਸਿੰਘ ਬਦੇਸ਼ਾਂ, ਗੁਰਦੇਵ ਸਿੰਘ ਸੌਂਟੀ, ਗੁਰਦੀਪ ਸਿੰਘ ਕੋਟਲਾ ਬਸੀ ਪਠਾਣਾ, ਬਲਪ੍ਰਰੀਤ ਸਿੰਘ ਅਬਦੁੱਲਾ, ਅਵਤਾਰ ਸਿੰਘ ਡੰਘੇੜੀਆਂ, ਲਖਵੀਰ ਸਿੰਘ ਲਖਨਪੁਰ, ਜਸਬੀਰ ਸਿੰਘ, ਮੋਹਨ ਸਿੰਘ ਭੁੱਟਾ ਆਲਮ ਅਕਾਲੀ ਆਦਿ ਹਾਜ਼ਰ ਸਨ।