
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕਰਨ ਦਾ ਸੱਦਾ

ਪੰਜਾਬੀ ਜਾਗਰਣ ਰਿਪੋਰਟਰ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ 1 ਸਤੰਬਰ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਤੇ ਆਗੂਆਂ ਨੂੰ ਆਪਣੇ ਪਿੰਡਾਂ ’ਚ ਕਿਸਾਨਾਂ ਨੂੰ ਲਾਮਬੰਦ ਕਰਕੇ ਮੋਰਚੇ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਮੀਟਿੰਗ ’ਚ ਫ਼ੈਸਲਾ ਲਿਆ ਗਿਆ ਕਿ ਹਰ ਪਿੰਡ ’ਚੋਂ ਘੱਟੋ-ਘੱਟ ਇੱਕ ਟਰਾਲੀ ਚੰਡੀਗੜ੍ਹ ਮੋਰਚੇ ਲਈ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਮੋਰਚੇ ’ਚ ਸ਼ਾਮਲ ਹੋਣ ਵਾਲੇ ਕਿਸਾਨਾਂ ਅਤੇ ਆਗੂਆਂ ਨੂੰ ਲੋੜੀਂਦਾ ਰਾਸ਼ਨ ਅਤੇ ਜ਼ਰੂਰੀ ਸਾਮਾਨ ਨਾਲ ਲੈ ਕੇ ਜਾਣ ਲਈ ਕਿਹਾ ਗਿਆ ਤਾਂ ਜੋ ਮੋਰਚੇ ਨੂੰ ਲੰਬੇ ਸਮੇਂ ਤੱਕ ਚਲਾਉਣ ’ਚ ਕੋਈ ਦਿੱਕਤ ਪੇਸ਼ ਨਾ ਆਵੇ। ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਸੰਘਰਸ਼ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਆਪਸੀ ਮਤਭੇਦ ਭੁਲਾ ਕੇ 1 ਸਤੰਬਰ ਨੂੰ ਵੱਡੀ ਗਿਣਤੀ ’ਚ ਚੰਡੀਗੜ੍ਹ ਪਹੁੰਚ ਕੇ ਮੋਰਚੇ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ। ਮੀਟਿੰਗ ’ਚ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਟਿਵਾਣਾ, ਜਨਰਲ ਸਕੱਤਰ ਜਸਵੀਰ ਸਿੰਘ ਚਨਾਰਥਲ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਜਥੇਬੰਦਕ ਸਕੱਤਰ ਲਖਵੀਰ ਸਿੰਘ ਗੋਲੂ ਪੰਜੌਲੀ, ਬਲਾਕ ਪ੍ਰਧਾਨ ਜਸਪਾਲ ਸਿੰਘ ਲਟੋਰ, ਰਾਜੂ ਜਾਲਖੇੜੀ, ਗੁਰਦੀਪ ਸਿੰਘ ਸਰਹਿੰਦ, ਯਾਦਵਿੰਦਰ ਸਿੰਘ ਬਾਲਪੁਰ, ਦਵਿੰਦਰ ਸਿੰਘ, ਨਾਜਰ ਸਿੰਘ ਰੁੜਕੀ, ਉਪਕਾਰ ਸਿੰਘ, ਨਿਰਮਲ ਸਿੰਘ ਭੱਲਮਾਜਰਾ, ਹਰਜੀਤ ਸਿੰਘ ਨੌਲੱਖਾ, ਗੁਰਜੀਤ ਸਿੰਘ ਧਤੌਦਾ ਸਮੇਤ ਰਜਿੰਦਰ ਨਗਰ ਦੇ ਕਿਸਾਨ ਸ਼ਾਮਲ ਹੋਏ।