
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਖਜ਼ਾਨਚੀ ਅਤੇ ਕੌਮੀ ਇਨਸਾਫ ਮੋਰਚੇ ਦੇ ਮੈਂਬਰ ਰਣਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਮਨੁੱਖੀ ਅਧਿਕਾਰਾਂ ਅਤੇ ਇਨਸਾਫ ਦਾ ਗੰਭੀਰ ਮਸਲਾ ਹੈ।

ਪੱਤਰ ਪ੍ਰੇਰਕ,ਫਤਿਹਗੜ੍ਹ ਸਾਹਿਬ: ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਗਏ ਮੁਕੰਮਲ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਸਰਹੰਦ-ਪਟਿਆਲਾ ਰੋਡ ਦੇ ਰੁਡਕੀ ਅੱਡੇ ਵਿਖੇ ਰੋਸ ਪ੍ਰਦਰਸ਼ਨ ਕਰਕੇ ਲਾਗੂ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮਜ਼ਬੂਤੀ ਨਾਲ ਉਠਾਇਆ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਖਜ਼ਾਨਚੀ ਅਤੇ ਕੌਮੀ ਇਨਸਾਫ ਮੋਰਚੇ ਦੇ ਮੈਂਬਰ ਰਣਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਮਨੁੱਖੀ ਅਧਿਕਾਰਾਂ ਅਤੇ ਇਨਸਾਫ ਦਾ ਗੰਭੀਰ ਮਸਲਾ ਹੈ।
ਉਨ੍ਹਾਂ ਖਾਸ ਤੌਰ 'ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਾਤਾ ਜੀ ਬਿਸਤਰੇ 'ਤੇ ਹਨ ਅਤੇ ਆਪਣੇ ਪੁੱਤਰ ਦੀ ਉਡੀਕ ਕਰ ਰਹੇ ਹਨ ਕਿ ਕਦੋਂ ਉਹ ਜੇਲ੍ਹ ਵਿੱਚੋਂ ਬਾਹਰ ਆ ਕੇ ਆਪਣੀ ਮਾਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਇੱਕ ਮਾਂ ਲਈ ਆਪਣੇ ਪੁੱਤਰ ਨੂੰ ਮਿਲਣ ਦੀ ਇਹ ਉਡੀਕ ਬਹੁਤ ਹੀ ਦਰਦਨਾਕ ਅਤੇ ਮਨੁੱਖੀ ਪੱਖੋਂ ਗੰਭੀਰ ਮਾਮਲਾ ਹੈ।
ਰਣਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਦੀ ਇਹ ਲੜਾਈ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਨਹੀਂ, ਸਗੋਂ ਇਨਸਾਫ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨੀ ਹੱਕਾਂ ਦੀ ਲੜਾਈ ਹੈ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਬਣਦੇ ਕਾਨੂੰਨੀ ਤੇ ਮਨੁੱਖੀ ਅਧਿਕਾਰਾਂ ਅਨੁਸਾਰ ਤੁਰੰਤ ਫੈਸਲਾ ਕੀਤਾ ਜਾਵੇ। ਇਸ ਪ੍ਰੋਗਰਾਮ ਵਿੱਚ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ,ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਚਨਾਰਥਲ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ,ਮੀਤ ਪ੍ਰਧਾਨ ਨਿਰਮਲ ਸਿੰਘ ਰੁੜਕੀ, ਜ਼ਿਲ੍ਹਾ ਖਜ਼ਾਨਚੀ ਬਲਦੀਪ ਸਿੰਘ ਬਧੌਛੀ,ਜੰਥੇਬੰਦਕ ਲਖਵੀਰ ਸਿੰਘ ਗੋਲੂ ਪੰਜੌਲੀ, ਬਲਾਕ ਪ੍ਰਧਾਨ ਜਸਪਾਲ ਸਿੰਘ ਲਟੋਰ,ਰਾਜੂ ਜਾਲਖੇੜੀ, ਜਸਵੀਰ ਸਿੰਘ ਰਘੇੜੀ, ਨਿਰਮਲ ਸਿੰਘ ਨਲੀਨੀ, ਕੁਲਵੰਤ ਸਿੰਘ ਪਤਾਰਸੀ, ਜਸਵੀਰ ਸਿੰਘ, ਨਿਰਮਲ ਸਿੰਘ ਭੱਲਮਾਜਰਾ, ਮਾਸਟਰ ਰਾਜ ਸਿੰਘ ਬਧੌਛੀ ਕਲਾਂ ਸ਼ਾਮਲ ਹੋਏ।