- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਘਟਨਾਵਾਂ ਰੋਜ਼ ਹੋ ਰਹੀਆਂ ਹਨ। ਲੋਕਾਂ ਨੂੰ ਰਸਤੇ ਵਿੱਚ ਜਾਂਦਿਆਂ ਲੁਟੇਰਿਆਂ ਵੱਲੋਂ ਲੁੱਟ ਲਿਆ ਜਾਂਦਾ ਹੈ। ਖੇਤਾਂ ਵਿੱਚ ਟਰਾਂਸਫਾਰਮਰਾਂ, ਕੇਬਲਾਂ ਅਤੇ ਸਟਾਰਟਰ ਚੋਰੀ ਕੀਤੇ ਜਾ ਰਹੇ ਹਨ ਪੁਲਿਸ ਪ੍ਰਸ਼ਾਸਨ ਹੱਥ ਤੇ ਹੱਥ ਰੱਖ ਕੇ ਬੈਠਿਆ ਹੈ।

ਗੁਰਪ੍ਰੀਤ ਸਿੰਘ, ਫਤਹਿਗੜ੍ਹ ਸਾਹਿਬ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਨੇ ਦੱਸਿਆ ਕਿ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਚੋਰਾਂ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿੱਚ ਪੂਰੀ ਤਰਥੱਲੀ ਮਚਾਈ ਹੋਈ ਹੈ। ਚੋਰ ਲਗਾਤਾਰ ਘਰਾਂ 'ਚੋਂ ਚੋਰੀਆਂ ਕਰ ਰਹੇ ਹਨ। ਲੋਕਾਂ ਦੇ ਘਰਾਂ ਵਿੱਚੋਂ ਕੀਮਤੀ ਸਮਾਨ ਚੁੱਕਿਆ ਜਾ ਰਿਹਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਘਰਾਂ ਵਿੱਚੋਂ ਮੱਝਾਂ ਚੋਰੀ ਕੀਤੀਆਂ ਜਾ ਰਹੀਆਂ ਹਨ। ਇਹ ਘਟਨਾਵਾਂ ਰੋਜ਼ ਹੋ ਰਹੀਆਂ ਹਨ। ਲੋਕਾਂ ਨੂੰ ਰਸਤੇ ਵਿੱਚ ਜਾਂਦਿਆਂ ਲੁਟੇਰਿਆਂ ਵੱਲੋਂ ਲੁੱਟ ਲਿਆ ਜਾਂਦਾ ਹੈ। ਖੇਤਾਂ ਵਿੱਚ ਟਰਾਂਸਫਾਰਮਰਾਂ, ਕੇਬਲਾਂ ਅਤੇ ਸਟਾਰਟਰ ਚੋਰੀ ਕੀਤੇ ਜਾ ਰਹੇ ਹਨ ਪੁਲਿਸ ਪ੍ਰਸ਼ਾਸਨ ਹੱਥ ਤੇ ਹੱਥ ਰੱਖ ਕੇ ਬੈਠਿਆ ਹੈ। ਕਈ ਵਾਰ ਥਾਣੇ ਦੇ ਮੁਖੀਆਂ ਨੂੰ ਵੀ ਮਿਲਿਆ ਗਿਆ ਅਤੇ ਜ਼ਿਲ੍ਹੇ ਦੇ ਐਸਐਸਪੀ ਨੂੰ ਵੀ ਮਿਲਿਆ ਗਿਆ ਪਰ ਨਾ ਕੋਈ ਚੋਰ ਫੜਿਆ ਗਿਆ ਅਤੇ ਨਾ ਕੋਈ ਚੋਰੀ ਬਰਾਮਦ ਹੋਈ ਸਗੋਂ ਰੋਜ਼ ਕੋਈ ਨਾ ਕੋਈ ਚੋਰੀ ਹੋ ਰਹੀ ਹੈ। ਇਹਨਾਂ ਮਸਲਿਆਂ ਨੂੰ ਹੱਲ ਕਰਵਾਉਣ ਦੀ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਐਸਐਸਪੀ ਦਫਤਰ ਦਾ ਘਿਰਾਓ ਕੀਤਾ ਗਿਆ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਗਈ ਕਿ ਜੇ ਚੋਰਾਂ ਨੂੰ ਨਾ ਫੜਿਆ ਗਿਆ ਤਾਂ ਜਥੇਬੰਦੀ ਵੱਲੋਂ ਕੋਈ ਸਖਤ ਐਕਸ਼ਨ ਕੀਤਾ ਜਾਵੇਗਾ।
ਇਸ ਸਮੇਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਖਜ਼ਾਨਚੀ ਰਣਜੀਤ ਸਿੰਘ ਚਨਾਰਥਲ, ਪ੍ਰੈਸ ਸਕੱਤਰ ਹਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਚਨਾਰਥਲ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਮੀਤ ਪ੍ਰਧਾਨ ਨਿਰਮਲ ਸਿੰਘ ਰੁੜਕੀ, ਜ਼ਿਲ੍ਹਾ ਖਜਾਨਚੀ ਬਲਦੀਪ ਸਿੰਘ ਬਧੌਛੀ ਕਲਾਂ, ਪ੍ਰੈਸ ਸਕੱਤਰ ਪਰਮਬੀਰ ਸਿੰਘ ਸੀੜਾ, ਜੱਥੇਬੰਦਕ ਸਕੱਤਰ ਲਖਵੀਰ ਸਿੰਘ ਗੋਲੂ ਪੰਜੌਲੀ,ਬਲਾਕ ਪ੍ਰਧਾਨ ਜਸਪਾਲ ਸਿੰਘ ਲਟੌਰ, ਬਲਾਕ ਪ੍ਰਧਾਨ ਅਮਲੋਹ ਜਸਬੀਰ ਸਿੰਘ ਭੱਦਲਥੂਹਾ, ਸੁਖਦੇਵ ਸਿੰਘ,ਰਾਜੂ ਜਾਲਖੇੜੀ ਅਤੇ ਵੱਖ ਵੱਖ ਪਿੰਡਾਂ ਤੋਂ ਕਿਸਾਨ ਸ਼ਾਮਲ ਹੋਏ ਹਨ।