- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦੀ ਛੋੜ ਮਾਰਚ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਵੇਗੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਰਹੇ ਬੰਦੀ ਛੋੜ ਮਾਰਚ ਦੀਆਂ ਤਿਆਰੀਆਂ ਸਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮੀਟਿੰਗ ਪਿੰਡ ਪੰਜੋਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਜ਼ਿਲ੍ਹਾ ਜਥੇਬੰਦਕ ਸਕੱਤਰ ਲਖਵੀਰ ਸਿੰਘ ਗੋਲੂ ਪੰਜੋਲੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ’ਚ ਵੱਖ-ਵੱਖ ਇਕਾਈਆਂ ਨੇ ਮਾਰਚ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਆਗੂਆਂ ਨੇ ਝੋਨੇ ਦੀ ਖਰੀਦ ਦੇ ਮਸਲੇ ’ਤੇ ਚਰਚਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਝੋਨਾ ਲਾਉਣ ਦੀ ਤਰੀਕ 1 ਜੂਨ ਕੀਤੀ ਸੀ, ਤਾਂ ਖਰੀਦ ਵੀ 15 ਦਿਨ ਪਹਿਲਾਂ ਸ਼ੁਰੂ ਹੋਣੀ ਚਾਹੀਦੀ ਸੀ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ’ਚ ਝੋਨੇ ਦੀ ਆਮਦ ਸ਼ੁਰੂ ਹੋਣ ਕਾਰਨ ਪੁਖ਼ਤਾ ਪ੍ਰਬੰਧ ਕਰਕੇ ਸਰਕਾਰੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਫ਼ਸਲ ਮੰਡੀਆਂ ’ਚ ਨਾ ਰੁਲੇ। ਮੀਟਿੰਗ ’ਚ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਚਨਾਰਥਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਮੀਤ ਪ੍ਰਧਾਨ ਨਿਰਮਲ ਸਿੰਘ ਰੁੜਕੀ, ਬਲਾਕ ਪ੍ਰਧਾਨ ਜਸਪਾਲ ਸਿੰਘ ਲਟੋਰ, ਦਰਸ਼ਨ ਸਿੰਘ ਧਤੌਂਦਾ, ਗੁਰਜੀਤ ਸਿੰਘ, ਬਚਿੱਤਰ ਸਿੰਘ, ਜੋਗਿੰਦਰ ਸਿੰਘ ਚਨਾਰਥਲ, ਜਸਵੀਰ ਸਿੰਘ ਰਘੇੜੀ, ਗੁਰਦੀਪ ਸਿੰਘ ਪੰਜੌਲੀ, ਸੁਖਦੇਵ ਸਿੰਘ ਨੰਬਰਦਾਰ, ਸਤਨਾਮ ਸਿੰਘ, ਸਵਰਨ ਸਿੰਘ, ਸਵਰਨ ਸਿੰਘ ਗਿੱਲ, ਜਗਤਾਰ ਸਿੰਘ ਨੌਲੱਖਾ, ਰਾਜੂ ਜਾਲਖੇੜੀ, ਬਲਵੰਤ ਸਿੰਘ ਮਾਨ ਅਮਲੋਹ, ਗੁਰਚਰਨ ਸਿੰਘ ਭਾਂਬਰੀ, ਦਵਿੰਦਰ ਸਿੰਘ ਬਾਲਪੁਰ, ਕੁਲਵੀਰ ਸਿੰਘ ਤਿੰਬਰਪੁਰ ਅਤੇ ਬਲਜਿੰਦਰ ਸਿੰਘ ਰਜਿੰਦਰ ਨਗਰ ਮੌਜੂਦ ਸਨ।