- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ’ਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ’ਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਦੋ ਵਾਰ ਵਿਧਾਇਕ ਰਹਿ ਚੁੱਕੇ ਕੁਲਜੀਤ ਸਿੰਘ ਨਾਗਰਾ ਦੀ ਗਿਣਤੀ ਕਾਂਗਰਸ ਹਾਈਕਮਾਨ ਦੇ ਨੇੜਲੇ ਆਗੂਆਂ ’ਚ ਹੁੰਦੀ ਹੈ। ਵਿਦਿਆਰਥੀ ਰਾਜਨੀਤੀ ਤੋਂ ਸਿਆਸੀ ਸਫ਼ਰ ਸ਼ੁਰੂ ਕਰਦਿਆਂ ਉਹ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ, ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੇ ਮੈਂਬਰ ਅਤੇ ਵੱਖ-ਵੱਖ ਸੂਬਿਆਂ ਦੇ ਇੰਚਾਰਜ ਵਜੋਂ ਵੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ‘ਸੰਗਠਨ ਸਿਰਜਣ ਅਭਿਆਨ’ ਤਹਿਤ ਉਨ੍ਹਾਂ ਨੂੰ ਯੂਪੀ ਦੇ ਰਾਏਬਰੇਲੀ, ਰਾਜਸਥਾਨ, ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ਵੀ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ। ਇਸ ਨਿਯੁਕਤੀ ਲਈ ਨਾਗਰਾ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ। ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਭਵਿੱਖੀ ਚੋਣਾਂ ਦੀਆਂ ਤਿਆਰੀਆਂ ’ਚ ਪੂਰਾ ਯੋਗਦਾਨ ਪਾਉਂਦਿਆਂ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।