- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਐਡ ਪਾਰਟੀ: ਵੋਟ ਬਚਾਓ -ਦੇਸ਼ ਬਚਾਓ” ਮੁਹਿੰਮ ਲਈ ਸਾਬਕਾ ਵਿਧਾਇਕ ਨਾਗਰਾ ਆਬਜ਼ਰਵਰ ਨਿਯੁਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਿਹਗੜ੍ਹ ਸਾਹਿਬ : ਪੰਜਾਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਦੇਸ਼ ਭਰ ਵਿਚ ਚਲਾਈ ਜਾ ਰਹੀ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਲਈ ਆਬਜ਼ਰਵਰ ਨਿਯੁਕਤ ਕੀਤਾ। ਕਾਂਗਰਸ ਦੀ ਸਮੁੱਚੀ ਹਾਈਕਮਾਨ ਦਾ ਦਿਲੋਂ ਧੰਨਵਾਦ ਕਰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਚੋਣ ਪ੍ਰਕਿਰਿਆ ਅਤੇ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰਾਖੀ ਬੇਹੱਦ ਜ਼ਰੂਰੀ ਹੈ। ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਦੇਸ਼ ਦੇ ਲੋਕਤੰਤਰਿਕ ਢਾਂਚੇ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਅੰਤ ਵਿਚ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਸੰਵਿਧਾਨ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਉਹ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ।