ਸੈਕਰਡ ਹਾਰਟ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ
ਸੈਕਰਡ ਹਾਰਟ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ
Publish Date: Fri, 01 May 2026 06:07 PM (IST)
Updated Date: Fri, 01 May 2026 06:08 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਦਿਵਿਆ ਮਹਿਤਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਜਮਾਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਸਕੂਲ ਦੇ ਸਮਰਪਿਤ ਸਹਾਇਕ ਸਟਾਫ ਦਾ ਸਨਮਾਨ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਦਿਵਿਆ ਮਹਿਤਾ ਨੇ ਕਿਹਾ ਕਿ ਕੋਈ ਵੀ ਕੰਮ ਵੱਡਾ ਜਾਂ ਛੋਟਾ ਨਹੀਂ ਹੁੰਦਾ, ਸਗੋਂ ਕੰਮ ਪਿੱਛੇ ਲੱਗੀ ਸਮਰਪਣ ਭਾਵਨਾ ਅਤੇ ਇਮਾਨਦਾਰੀ ਹੀ ਉਸ ਦੀ ਅਸਲ ਕੀਮਤ ਨਿਰਧਾਰਤ ਕਰਦੀ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੇਪੀਐਸ ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪ੍ਰੈਜ਼ੀਡੈਂਟ ਨਵੇਰਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਬੰਧਕਾਂ ਵੱਲੋਂ ਸਹਾਇਕ ਸਟਾਫ ਦੀ ਵਫ਼ਾਦਾਰੀ ਅਤੇ ਸਖ਼ਤ ਮਿਹਨਤ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਹ ਸਮਾਗਮ ਵਿਦਿਆਰਥੀਆਂ ਅਤੇ ਸਟਾਫ ਵਿਚਕਾਰ ਮਜ਼ਬੂਤ ਸਾਂਝ ਅਤੇ ਆਪਣਾਪਣ ਦੀ ਭਾਵਨਾ ਨਾਲ ਸਮਾਪਤ ਹੋਇਆ।