- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰ ਯੂਨੀਅਨ ਨੇ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਪੂਜਣ ਦਿਵਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸਥਾਨਕ ਮਜ਼ਦੂਰ ਯੂਨੀਅਨ ਵੱਲੋਂ ਇਲਾਕਾ ਵਾਸੀਆਂ ਤੇ ਮਜ਼ਦੂਰਾਂ ਦੇ ਸਹਿਯੋਗ ਨਾਲ ਸ੍ਰਿਸ਼ਟੀ ਦੇ ਰਚਾਇਤਾ ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਪੂਜਣ ਦਿਵਸ ਧਾਰਮਿਕ ਸਮਾਗਮ ਕਰਵਾ ਕੇ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ’ਚ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਏ। ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਸੂਈ ਤੋਂ ਲੈ ਕੇ ਜਹਾਜ਼ ਤੱਕ ਜੋ ਕੁਝ ਵੀ ਬਣ ਰਿਹਾ ਹੈ, ਉਹ ਭਗਵਾਨ ਵਿਸ਼ਵਕਰਮਾ ਜੀ ਦੇ ਦਿੱਤੇ ਔਜ਼ਾਰਾਂ ਸਦਕਾ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਇਨ੍ਹਾਂ ਔਜ਼ਾਰਾਂ ਰਾਹੀਂ ਮਿਹਨਤ ਕਰ ਕੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਰਿਹਾ ਹੈ। ਸਮਾਗਮ ’ਚ ਕਾਂਗਰਸ ਦੇ ਸੀਨੀਅਰ ਆਗੂ ਡਾ. ਮਨੋਹਰ ਸਿੰਘ, ਭਾਜਪਾ ਆਗੂ ਰਾਜੀਵ ਕੁਮਾਰ ਸ਼ਰਮਾ, ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ, ਅਵਨਾਸ਼ੀ ਰਾਮ, ਕਰਮਜੀਤ ਸਿੰਘ ਢੀਂਡਸਾ, ਮਲਕੀਤ ਸਿੰਘ, ਫੌਜੀ ਰਣਜੀਤ ਸਿੰਘ, ਗੁਰਦੀਪ ਸਿੰਘ, ਬਲਜਿੰਦਰ ਸਿੰਘ, ਧਰਮਿੰਦਰ ਸਿੰਘ, ਮਹਿੰਦਰ ਸਿੰਘ, ਮਨਦੀਪ ਸਿੰਘ, ਬਲਵੀਰ ਚੰਦ, ਪੱਪੀ ਪੁਰੀ, ਭੁਪਿੰਦਰ ਸਿੰਘ, ਕਿਸ਼ੋਰ ਲਾਲ ਚੁੱਘ, ਸਤਨਾਮ ਸਿੰਘ, ਪ੍ਰੈੱਸ ਸਕੱਤਰ ਗੁਰਦੀਪ ਸਿੰਘ ਭਾਗਨਪੁਰ ਅਤੇ ਜਰਨੈਲ ਸਿੰਘ ਨਾਹਰਾ ਸਮੇਤ ਵੱਡੀ ਗਿਣਤੀ ਮਜ਼ਦੂਰ ਮੌਜੂਦ ਸਨ।