ਭਗਵਾਨ ਵਾਲਮੀਕਿ ਜੀ ਨੇ ਲੋਕਾਈ ਨੂੰ ਸੱਚਾਈ ਦਾ ਮਾਰਗ ਦਿਖਾਇਆ : ਵਿਧਾਇਕ ਰਾਏ
ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ : ਵਿਧਾਇਕ ਰਾਏ
Publish Date: Mon, 26 Oct 2026 06:22 PM (IST)
Updated Date: Mon, 26 Oct 2026 06:25 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਮੌਕੇ ਹਲਕੇ ਅੰਦਰ ਵੱਖ-ਵੱਖ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਮੰਦਰਾਂ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਵਧਾਈ ਦਿੱਤੀ। ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਰਾਮਾਇਣ ਸੱਚਾਈ, ਨੇਕੀ, ਮਰਿਆਦਾ ਤੇ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਣਾ ਕੇ ਸਮਾਜ ’ਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਮਜ਼ਬੂਤ ਕੀਤੀ ਜਾ ਸਕਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜ ’ਚ ਸਮਾਨਤਾ ਤੇ ਆਪਸੀ ਸਤਿਕਾਰ ਵਧਾਉਣ ਦਾ ਸੱਦਾ ਦਿੱਤਾ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਰਮੇਸ਼ ਕੁਮਾਰ ਸੋਨੂੰ, ਕੌਂਸਲਰ ਬਲਜਿੰਦਰ ਸਿੰਘ ਗੋਲਾ, ਕੌਂਸਲਰ ਰਾਮਪਾਲ ਸਿੰਘ, ਸੰਦੀਪ ਸਿੰਘ ਭੱਲ ਮਾਜਰਾ, ਵਾਲਮੀਕ ਸਭਾ ਦੇ ਪ੍ਰਧਾਨ ਧਰਵਿੰਦਰ ਸਿੰਘ ਬਾੜਾ, ਰਜਿੰਦਰ ਸਿੰਘ, ਭਾਗ ਸਿੰਘ ਅਤੇ ਪਾਲ ਸਿੰਘ ਮੌਜੂਦ ਸਨ।