- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੀਜੀ ਵਾਰ ਟਿਕਟ ਮਿਲਣ ’ਤੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੱਢੀ ਸ਼ੁਕਰਾਨਾ ਯਾਤਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ’ਤੇ ਉਨ੍ਹਾਂ ਵੱਲੋਂ ਸਾਥੀਆਂ ਸਮੇਤ ਸ਼ੁਕਰਾਨਾ ਯਾਤਰਾ ਕੱਢੀ ਗਈ। ਇਹ ਯਾਤਰਾ ਮਾਧੋਪੁਰ ਸਟੇਡੀਅਮ ਤੋਂ ਸ਼ੁਰੂ ਹੋ ਕੇ ਚਾਵਲਾ ਚੌਂਕ, ਨਵਾਂ ਬੱਸ ਸਟੈਂਡ ਸਰਹਿੰਦ, ਰੋਪੜ ਅੱਡਾ ਅਤੇ ਜੋਤੀ ਸਰੂਪ ਮੋੜ ਰਾਹੀਂ ਹੁੰਦੀ ਹੋਈ ਇਤਿਹਾਸਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਈ, ਜਿੱਥੇ ਵਿਧਾਇਕ ਰਾਏ ਨੇ ਸਮਰਥਕਾਂ ਨਾਲ ਮੱਥਾ ਟੇਕਿਆ। ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪਾਰਟੀ ਸਰਵੇਖਣ ਦੇ ਆਧਾਰ ’ਤੇ ਉਨ੍ਹਾਂ ’ਤੇ ਭਰੋਸਾ ਪ੍ਰਗਟਾਇਆ ਗਿਆ ਹੈ, ਜਿਸ ਲਈ ਉਹ ਪਾਰਟੀ ਹਾਈਕਮਾਂਡ ਅਤੇ ਹਲਕੇ ਦੇ ਵੋਟਰਾਂ ਦੇ ਧੰਨਵਾਦੀ ਹਨ। ਇਸ ਮੌਕੇ ਪ੍ਰਦੀਪ ਮਲਹੋਤਰਾ ਨੇ ਕਿਹਾ ਕਿ ਵਿਧਾਇਕ ਰਾਏ ਦੀ ਇਮਾਨਦਾਰੀ ਅਤੇ ਪਿਛਲੇ 5 ਸਾਲਾਂ ਦੌਰਾਨ ਬਿਨਾਂ ਭੇਦਭਾਵ ਕਰਵਾਏ ਵਿਕਾਸ ਕਾਰਜਾਂ ਸਦਕਾ ਹੀ ਪਾਰਟੀ ਨੇ ਉਨ੍ਹਾਂ ਨੂੰ ਮੁੜ ਮੌਕਾ ਦਿੱਤਾ ਹੈ।