- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਾਏ ਨੇ 114.66 ਲੱਖ ਰੁਪਏ ਦੀ ਲਾਗਤ ਵਾਲੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਕਰਵਾਇਆ ਸ਼ੁਰੂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਬਿਬਾਨਗੜ੍ਹ ਸਾਹਿਬ ਰਾਹੀਂ ਫਤਹਿਗੜ੍ਹ ਸਾਹਿਬ ਤੱਕ ਜਾਣ ਵਾਲੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਵਿਧਾਇਕ ਨੇ ਕਿਹਾ ਕਿ ਇਸ ਸੜਕ ਦੀ ਕੁੱਲ ਲੰਬਾਈ 1.65 ਕਿਲੋਮੀਟਰ ਹੈ। ਇਸ ਦੇ ਨਿਰਮਾਣ ਉੱਤੇ 92.98 ਲੱਖ ਰੁਪਏ ਖ਼ਰਚ ਕੀਤੇ ਜਾਣਗੇ, ਜਦਕਿ 5 ਸਾਲਾਂ ਦੀ ਸਾਂਭ-ਸੰਭਾਲ ਲਈ 21.67 ਲੱਖ ਰੁਪਏ ਰੱਖੇ ਗਏ ਹਨ। ਇਸ ਤਰ੍ਹਾਂ ਇਸ ਪ੍ਰਾਜੈਕਟ ’ਤੇ ਕੁੱਲ 114.66 ਲੱਖ ਰੁਪਏ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮਜ਼ਬੂਤ ਸੜਕੀ ਢਾਂਚੇ ਨਾਲ ਜਿੱਥੇ ਆਵਾਜਾਈ ਸੁਖਾਲੀ ਹੁੰਦੀ ਹੈ, ਉੱਥੇ ਹੀ ਇਲਾਕੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ’ਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਆਰਾਂ ਅਨੁਸਾਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਰਮੇਸ਼ ਕੁਮਾਰ ਸੋਨੂੰ, ਸੰਦੀਪ ਸਿੰਘ ਭੱਲ ਮਾਜਰਾ, ਗੁਰਮੀਤ ਸਿੰਘ ਬਾਜਵਾ, ਪ੍ਰਿਤਪਾਲ ਸਿੰਘ ਜੱਸੀ, ਦਵਿੰਦਰ ਸਿੰਘ ਅਤੇ ਰੀਨਾ ਰਾਣੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।