ਵਿਧਾਇਕ ਰਾਏ ਵੱਲੋਂ ਰਾਮਦਾਸ ਨਗਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਵਿਧਾਇਕ ਰਾਏ ਵੱਲੋਂ ਰਾਮਦਾਸ ਨਗਰ ਵਿਖੇ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
Publish Date: Mon, 16 Nov 2026 06:31 PM (IST)
Updated Date: Mon, 16 Nov 2026 06:33 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਦੇ ਵਾਰਡ ਨੰਬਰ 7 ਸਥਿਤ ਰਾਮਦਾਸ ਨਗਰ ਸਾਨੀਪੁਰ ਰੋਡ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਦੋ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਤਹਿਤ ਇਲਾਕਾ ਨਿਵਾਸੀਆਂ ਲਈ ਆਂਗਣਵਾੜੀ ਕੇਂਦਰ ਤਿਆਰ ਕਰਨ ਦੇ ਨਾਲ-ਨਾਲ ਇੰਟਰਲੌਕ ਟਾਈਲਾਂ ਨਾਲ ਪੱਕਾ ਰਸਤਾ ਬਣਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਰਾਮਦਾਸ ਨਗਰ ਵਿਖੇ ਪਿਛਲੇ 15 ਸਾਲਾਂ ਤੋਂ ਖਸਤਾ ਹਾਲ ਪਏ ਆਂਗਣਵਾੜੀ ਕੇਂਦਰ ਨੂੰ ‘ਰੰਗਲਾ ਪੰਜਾਬ’ ਸਕੀਮ ਤਹਿਤ 3.50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇੱਥੋਂ ਦੇ ਕੱਚੇ ਰਸਤੇ ਨੂੰ 8.42 ਲੱਖ ਰੁਪਏ ਦੀ ਲਾਗਤ ਨਾਲ ਇੰਟਰਲੌਕ ਟਾਈਲਾਂ ਲਗਾ ਕੇ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਵੱਲੋਂ ਦੱਸੇ ਗਏ ਬਾਕੀ ਕੱਚੇ ਰਸਤਿਆਂ ਨੂੰ ਵੀ ਜਲਦ ਪੱਕਾ ਕਰਕੇ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਵਿਧਾਇਕ ਰਾਏ ਦਾ ਫੁੱਲਾਂ ਦੇ ਹਾਰਾਂ ਅਤੇ ਮਹਿਮਾਨਾਂ ਦਾ ਸਿਰੋਪਾਓ ਨਾਲ ਸਵਾਗਤ ਕੀਤਾ ਗਿਆ। ਸਮਾਗਮ ’ਚ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਕੌਂਸਲਰ ਗੁਰਵਿੰਦਰ ਕੌਰ, ਕੌਂਸਲਰ ਬਲਜਿੰਦਰ ਸਿੰਘ ਗੋਲਾ, ਕੌਂਸਲਰ ਰਾਮਪਾਲ ਸਿੰਘ, ਰਮੇਸ਼ ਕੁਮਾਰ ਸੋਨੂੰ, ਸੰਦੀਪ ਸਿੰਘ ਭੱਲ ਮਾਜਰਾ, ਬਲਦੇਵ ਸਿੰਘ ਭੱਲ ਮਾਜਰਾ, ਜਗਪਾਲ ਸਿੰਘ, ਗੁਰਵਿੰਦਰ ਸਿੰਘ ਬੀੜਮਾਨ, ਜਸਬੀਰ ਕੌਰ, ਬਲਜਿੰਦਰ ਕੌਰ, ਐਡਵੋਕੇਟ ਸੁੱਖੀ, ਬਲਵਿੰਦਰ ਸਿੰਘ, ਪ੍ਰਿਤਪਾਲ ਸਿੰਘ ਜੱਸੀ, ਦਵਿੰਦਰ ਸਿੰਘ, ਸਤਿੰਦਰ ਮਲਕਪੁਰ, ਮਾਨਵ ਟਿਵਾਣਾ ਅਤੇ ਰਤਨ ਸਿੰਘ ਰਾਮਦਾਸ ਨਗਰ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ।