- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਬਾਗੜੀਆਂ ’ਚ ਰੱਖਿਆ ਖੇਡ ਮੈਦਾਨ ਦਾ ਨੀਂਹ ਪੱਥਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਬਲਾਕ ਸਰਹਿੰਦ ਦੇ ਪਿੰਡ ਬਾਗੜੀਆਂ ਵਿਖੇ 3 ਏਕੜ ਜ਼ਮੀਨ ’ਚ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਮੋੜਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਨਾਲ ਜੋੜਨ ਲਈ ਖੇਡ ਸਹੂਲਤਾਂ ਦਾ ਵਿਕਾਸ ਬੇਹੱਦ ਜ਼ਰੂਰੀ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ’ਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਅੰਦਰ ਅਨੁਸ਼ਾਸਨ, ਟੀਮ ਭਾਵਨਾ ਤੇ ਆਪਸੀ ਸਹਿਯੋਗ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਬਾਗੜੀਆਂ ਵਿਖੇ ਤਿਆਰ ਹੋਣ ਵਾਲੇ ਇਸ ਮੈਦਾਨ ’ਚ ਦੌੜ ਲਈ ਟਰੈਕ ਅਤੇ ਰਾਤ ਵੇਲੇ ਖੇਡਾਂ ਜਾਰੀ ਰੱਖਣ ਲਈ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਾਲੀਬਾਲ, ਫੁੱਟਬਾਲ ਸਮੇਤ ਹੋਰ ਖੇਡਾਂ ਲਈ ਵੱਖਰੇ ਮੈਦਾਨ ਤਿਆਰ ਕੀਤੇ ਜਾਣਗੇ, ਜਿਸ ਨਾਲ ਪਿੰਡ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਢੁਕਵੇਂ ਮੌਕੇ ਮਿਲਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖੇਡ ਮੈਦਾਨ ਇਲਾਕੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ। ਇਸ ਮੌਕੇ ਸਰਪੰਚ ਜਸਬੀਰ ਕੌਰ, ਪੰਚ ਅਮਰਜੀਤ ਸਿੰਘ, ਪੰਚ ਕਰਨੈਲ ਸਿੰਘ, ਸਤਵਿੰਦਰ ਸਿੰਘ ਸਰਾਓ, ਸੁਖੀ ਸਰਾਓ, ਸੁਖਜਿੰਦਰ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਪਰਵਿੰਦਰ ਸਿੰਘ, ਆਕਾਸ਼ਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।