ਕੇਵਲ ਸਿੰਘ,ਅਮਲੋਹ: ਅਮਲੋਹ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ 'ਚ ਸ਼ਾਮਲ ਸੰਗਤ ਲਈ ਕਾਲਾ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਫਰੂਟ ਦਾ ਲੰਗਰ ਲਗਾਇਆ ਗਿਆ ਅਤੇ ਸੰਗਤ ਨੂੰ ਪ੍ਰਕਾਸ ਪੁਰਬ ਦੀ ਵਧਾਈ ਵੀ ਦਿੱਤੀ ਗਈ। ਇਸ ਮੌਕੇ ਕਾਲਾ ਅਰੋੜਾ ਨੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਇਕਮੁੱਠ ਹੋ ਕੇ ਮਨਾਉਣੇ ਚਾਹੀਦੇ ਹਨ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਆਪਸੀ ਭਾਈਚਾਰਕ ਸਾਂਝ ਪੈਦਾ ਹੁੰਦੀ ਹੈ ਉਥੇ ਹੀ ਨੌਜਵਾਨੀ ਨੂੰ ਗੁਰੂਆਂ ਦੇ ਜੀਵਨ ਫਲਸਫੇ ਬਾਰੇ ਜਾਣਕਾਰੀ ਹਾਸਲ ਹੁੰਦੀ ਹੈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਕਾਲਾ ਅਰੋੜਾ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਕੁਲਦੀਪ ਸਿੰਘ ਮਛਰਾਂਈ, ਗੁਰਸੇਵਕ ਸਿੰਘ ਕੋਟਲੀ, ਹੈਪੀ ਸੈਕਟਰੀ ਆਦਿ ਸੰਗਤ ਮੌਜੂਦ ਸੀ।