- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ’ਚ ਲਾਰਵੇ ਦੀ ਚੈਕਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਹੋਟਲ ਨੂਰ ਮਹਿਲ ਨੇੜੇ ਟਾਇਰ ਵਰਕਸ਼ਾਪ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਨੇ ਫਤਹਿਗੜ੍ਹ ਸਾਹਿਬ ਪੁਲਿਸ ਸਟੇਸ਼ਨ, ਐਪੀਡੀਮੋਲੋਜਿਸਟ ਡਾ. ਸ਼ੁਭਮ ਸੋਰੀ ਨੇ ਅਨੰਤ ਇੰਜੀਨੀਅਰਿੰਗ ਵਰਕਸ ਸਰਹਿੰਦ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਆਪੋ-ਆਪਣੇ ਇਲਾਕਿਆਂ ’ਚ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਮਿਲੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ। ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਸਾਫ਼ ਖੜ੍ਹੇ ਪਾਣੀ ’ਚ ਪਲਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਲੋਕਾਂ ਨੂੰ ਘਰਾਂ ਅਤੇ ਦਫ਼ਤਰਾਂ ਦੇ ਕੂਲਰਾਂ ਦਾ ਪਾਣੀ ਹਫ਼ਤੇ ’ਚ ਇੱਕ ਵਾਰ ਬਦਲਣ, ਆਲੇ-ਦੁਆਲੇ ਪਾਣੀ ਜਮ੍ਹਾਂ ਨਾ ਹੋਣ ਦੇਣ, ਮੱਛਰਦਾਨੀਆਂ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਡੇਂਗੂ ਦਾ ਟੈਸਟ ਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਜਗਰੂਪ ਸਿੰਘ, ਲਖਵੀਰ ਕੁਮਾਰ, ਚਰਨਜੀਤ ਵਰਮਾ, ਮਨਦੀਪ ਕੌਰ ਅਤੇ ਹਰਦੀਪ ਸਿੰਘ ਹਾਜ਼ਰ ਸਨ।