ਸਾਬਕਾ ਵਿਧਾਇਕ ਨਾਗਰਾ ਨੇ ਸੂਬੇ ’ਚ ਕਾਨੂੰਨ ਵਿਵਸਥਾ ’ਤੇ ਪ੍ਰਗਟਾਈ ਚਿੰਤਾ
ਪੰਜਾਬ ’ਚ ਕਾਨੂੰਨ-ਵਿਵਸਥਾ ਨਿਘਾਰ ਵੱਲ, ’ਆਪ’ ਸਰਕਾਰ ਹਰ ਫਰੰਟ ’ਤੇ ਨਾਕਾਮ : ਨਾਗਰਾ
Publish Date: Tue, 28 Apr 2026 06:22 PM (IST)
Updated Date: Tue, 28 Apr 2026 06:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਹਰਬੰਸਪੁਰਾ ਵਿਖੇ ਵਰਕਰਾਂ ਨਾਲ ਮੀਟਿੰਗ ਦੌਰਾਨ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟਾਈ। ਮੌਜੂਦਾ ਸਿਆਸੀ ਹਾਲਾਤ ’ਤੇ ਚਰਚਾ ਕਰਦਿਆਂ ਨਾਗਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ’ਚ ’ਆਪ’ ਦੀ ਸਰਕਾਰ ਸੱਤਾ ’ਚ ਆਈ ਹੈ, ਸੂਬੇ ਦੇ ਹਾਲਾਤ ਲਗਾਤਾਰ ਨਿਘਾਰ ਵੱਲ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਨਾਕਾਮੀ ਕਾਰਨ ਸੂਬੇ ’ਚ ਗੈਂਗਸਟਰਵਾਦ ਅਤੇ ਨਸ਼ਾ ਬੇਲਗਾਮ ਹੋ ਚੁੱਕਾ ਹੈ। ਨਾਗਰਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਦਿਨ-ਦਿਹਾੜੇ ਗੋਲੀਆਂ ਚੱਲਣਾ ਤੇ ਫਿਰੌਤੀਆਂ ਮੰਗਣਾ ਆਮ ਗੱਲ ਹੋ ਗਈ ਹੈ। ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ’ਚ ਫਸਦੀ ਜਾ ਰਹੀ ਹੈ, ਪਰ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਗੈਂਗਸਟਰਵਾਦ, ਨਸ਼ਿਆਂ ਅਤੇ ਮੌਜੂਦਾ ਸਰਕਾਰ ਦੀ ਕਥਿਤ ਤਾਨਾਸ਼ਾਹੀ ਤੋਂ ਸਿਰਫ਼ ਕਾਂਗਰਸ ਪਾਰਟੀ ਹੀ ਮੁਕਤ ਕਰਵਾ ਸਕਦੀ ਹੈ। ਉਨ੍ਹਾਂ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਮੁੜ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ। ਸਾਬਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸ ਲੈਣ, ਕਿਉਂਕਿ ਲੋਕ ’ਆਪ’ ਦੇ ਬਦਲਾਅ ਦੇ ਨਾਅਰੇ ਤੋਂ ਅੱਕ ਚੁੱਕੇ ਹਨ। ਇਸ ਮੌਕੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਵਰਿੰਦਰ ਸਿੰਘ ਭਮਾਰਸੀ, ਬਿਕਰਮਜੀਤ ਸਿੰਘ ਚੀਮਾ, ਸਤਨਾਮ ਸਿੰਘ ਚੀਮਾ, ਸੁਖਚੈਨ ਸਿੰਘ ਚੀਮਾ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਬਲਵੀਰ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਬਾਜਵਾ, ਹਰਦੀਪ ਸਿੰਘ ਚੀਮਾ, ਬਲਵਿੰਦਰ ਸਿੰਘ, ਅਮਰੀਕ ਸਿੰਘ, ਅਜੀਤ ਸਿੰਘ ਕਾਹਲੋ, ਨਵਜੋਤ ਸਿੰਘ, ਸਤਵੀਰ ਸਿੰਘ ਚੀਮਾ, ਜੋਗਿੰਦਰ ਸਿੰਘ, ਜਗਮੀਤ ਸਿੰਘ, ਜਸਪਾਲ ਸਿੰਘ, ਗੁਰਮੇਲ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ, ਗੁਰਦੀਪ ਸਿੰਘ, ਜੀਤ ਸਿੰਘ ਤੇ ਪ੍ਰਭਦੀਪ ਸਿੰਘ ਚੀਮਾ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਮੌਜੂਦ ਸਨ।