- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਅਮਨ-ਕਾਨੂੰਨ ਵਿਵਸਥਾ ਫ਼ੇਲ੍ਹ, ਮੁੱਖ ਮੰਤਰੀ ਅਸਤੀਫ਼ਾ ਦੇਣ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਪੰਜਾਬ ਅੰਦਰ ਹਰ ਰੋਜ਼ ਵਾਪਰ ਰਹੀਆਂ ਕਤਲ, ਲੁੱਟ-ਖੋਹ ਤੇ ਫਿਰੌਤੀਆਂ ਦੀਆਂ ਘਟਨਾਵਾਂ ਕਾਰਨ ਲੋਕਾਂ ’ਚ ਸਹਿਮ ਦਾ ਮਾਹੌਲ ਹੈ। ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ‘ਪੰਜਾਬ ਬਚਾਓ ਮੁਹਿੰਮ’ ਤਹਿਤ ਪਿੰਡ ਮਾਲੋਵਾਲ, ਟਿੱਬੀ, ਬਰੀਮਾ, ਬੁੱਗਾ ਕਲਾਂ ਅਤੇ ਰਾਏਪੁਰ ਚੌਬਦਾਰਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਜਾਨ ਜਾ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਪਲਵਿੰਦਰ ਸਿੰਘ ਝੋਟੇ ਦੀ ਮੌਤ ਹੈ। ਨਸ਼ਿਆਂ ਕਾਰਨ ਵੱਡੀ ਗਿਣਤੀ ਨੌਜਵਾਨਾਂ ਦੀ ਜਾਨ ਜਾਣ ਦੇ ਬਾਵਜੂਦ ਸਰਕਾਰ ਅਤੇ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਡੀਜੀਪੀ ਪੰਜਾਬ ਨੂੰ ਵੀ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਲੋਕਾਂ ਨੂੰ ਸਾਲ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਲਾਮਬੰਦ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਚੋਣ ਮੈਨੀਫੈਸਟੋ ਸਬੰਧੀ ਸੁਝਾਅ ਫਾਰਮ ਵੀ ਭਰੇ ਗਏ। ਇਸ ਮੌਕੇ ਸਿੰਗਾਰਾ ਸਿੰਘ ਮਾਲੋਵਾਲ, ਗੁਰਪ੍ਰੀਤ ਸਿੰਘ ਮਾਲੋਵਾਲ, ਸਿਕੰਦਰ ਸਿੰਘ, ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਗੁਰਜੰਟ ਸਿੰਘ, ਹਰਬੰਸ ਸਿੰਘ, ਸੋਨੀ ਨਾਭਾ, ਗੁਰਕੀਰਤ ਸਿੰਘ ਪਨਾਗ, ਅਮਰੀਕ ਸਿੰਘ ਮੇਜੀ, ਜਸਵਿੰਦਰ ਸਿੰਘ ਗਰੇਵਾਲ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗੀ, ਹਰਨੇਕ ਸਿੰਘ, ਕਰਨੈਲ ਸਿੰਘ, ਗੁਰਬਚਨ ਸਿੰਘ, ਬਲਦੇਵ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਪ੍ਰੇਮ ਸਿੰਘ, ਸੱਜਣ ਸਿੰਘ ਚੌਬਦਾਰਾ, ਸਾਬਕਾ ਸਰਪੰਚ ਪ੍ਰਕਾਸ਼ ਸਿੰਘ, ਸਰਪੰਚ ਭਗਵੰਤ ਸਿੰਘ ਗੱਗੀ ਚੌਬਦਾਰਾ, ਬਲਵੀਰ ਸਿੰਘ, ਕਾਲਾ ਸਿੰਘ ਅਤੇ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਆਗੂ ਅਤੇ ਵਰਕਰ ਮੌਜੂਦ ਸਨ।