ਮਨਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਮਨਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
Publish Date: Sun, 18 Jan 2026 04:17 PM (IST)
Updated Date: Mon, 19 Jan 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼ਹੀਦ ਬਾਬਾ ਜੀਵਨ ਵੈਲਫ਼ੇਅਰ ਸੁਸਾਇਟੀ ਦੇ ਚੇਅਰਮੈਨ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਦੇ ਵੱਡੇ ਸਪੁੱਤਰ ਮਨਜੀਤ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਦੇਹਾਂਤ ’ਤੇ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਖੇਤਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਬਿਕਰਮਜੀਤ ਸਿੰਘ ਖਾਲਸਾ ਸਾਬਕਾ ਸੰਸਦੀ ਸਕੱਤਰ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਕਾਮਰੇਡ ਤਰਸੇਮ ਜੋਧਾ ਸਾਬਕਾ ਵਿਧਾਇਕ, ਡਾ. ਕੇਐਨ ਐਸ ਕੰਗ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਕਰਨ ਸਿੰਘ ਦਿਓਲ ਸ਼੍ਰੋਮਣੀ ਅਕਾਲੀ ਦਲ, ਗੁਰਦੀਪ ਸਿੰਘ ਅਕਾਲੀ ਫੱਲੇਵਾਲ, ਅਮਨਦੀਪ ਸਿੰਘ ਔਲਖ, ਜਸਵੰਤ ਸਿੰਘ ਮੰਡੋਫਲ, ਸੁਖਵਿੰਦਰ ਸਿੰਘ ਜੈਲਦਾਰ ਘਮੰਡਗੜ ਨੇ ਜਥੇਦਾਰ ਜਗਰੂਪ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪਹੁੰਚੇ ਆਗੂਆਂ ਨੇ ਕਿਹਾ ਕਿ ਮਨਜੀਤ ਸਿੰਘ ਇਕ ਸਾਦਗੀ ਪਸੰਦ, ਮਿਲਣਸਾਰ ਅਤੇ ਸਮਾਜਕ ਸਰੋਕਾਰਾਂ ਨਾਲ ਜੁੜਿਆ ਹੋਇਆ ਨੌਜਵਾਨ ਸੀ, ਜਿਸਦੇ ਅਚਾਨਕ ਵਿਛੋੜੇ ਨਾਲ ਪਰਿਵਾਰ ਹੀ ਨਹੀਂ ਸਗੋਂ ਪੂਰੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਜਥੇਦਾਰ ਜਗਰੂਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ। ਆਗੂਆਂ ਨੇ ਅਰਦਾਸ ਕੀਤੀ ਗਈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਥਾਂ ਬਖ਼ਸ਼ੇ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦੀ ਤਾਕਤ ਬਖ਼ਸ਼ੇ। ਇਸ ਮੌਕੇ ਪਹੁੰਚੇ ਆਗੂਆਂ ਨੇ ਕਿਹਾ ਕਿ ਮਨਜੀਤ ਸਿੰਘ ਦੀ ਯਾਦ ਹਮੇਸ਼ਾਂ ਪਰਿਵਾਰ, ਦੋਸਤਾਂ ਅਤੇ ਇਲਾਕੇ ਦੇ ਲੋਕਾਂ ਦੇ ਦਿਲਾਂ ਵਿਚ ਵਸੀ ਰਹੇਗੀ। ਉਨ੍ਹਾਂ ਨੇ ਪਰਿਵਾਰ ਨਾਲ ਲੰਮੇ ਸਮੇਂ ਤੱਕ ਬੈਠ ਕੇ ਦੁੱਖ ਸਾਂਝਾ ਕੀਤਾ ਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।