ਪੱਤਰਕਾਰਾਂ ’ਤੇ ਪਰਚੇ ਦਰਜ ਲੋਕਤੰਤਰ ’ਤੇ ਸਿੱਧਾ ਹਮਲਾ : ਰਿਆ
ਪੱਤਰਕਾਰਾਂ ’ਤੇ ਪਰਚੇ ਦਰਜ ਲੋਕਤੰਤਰ ’ਤੇ ਸਿੱਧਾ ਹਮਲਾ : ਰਿਆ, ਮੁਕਾਰੋਂਪੁਰ
Publish Date: Sun, 04 Jan 2026 05:28 PM (IST)
Updated Date: Sun, 04 Jan 2026 05:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਮਨਮੋਹਣ ਸਿੰਘ ਮੁਕਾਰੋਂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਕਾਰ ਵੱਲੋਂ ਪੱਤਰਕਾਰਾਂ ’ਤੇ ਬਿਨਾਂ ਕਿਸੇ ਠੋਸ ਕਾਰਨ ਨਜਾਇਜ਼ ਪਰਚੇ ਦਰਜ ਕਰਨ ਦੀ ਸਖ਼ਤ ਨਿਂਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਸਮਾਜ ਦਾ ਚੌਥਾ ਥੰਮ੍ਹ ਹਨ, ਜੋ ਲੋਕਾਂ ਦੇ ਮੁੱਦੇ ਸਾਹਮਣੇ ਲਿਆ ਕੇ ਆਪਣਾ ਫ਼ਰਜ਼ ਨਿਭਾਉਂਦੇ ਹਨ। ਉਨ੍ਹਾਂ ਨੂੰ ਡਰਾਉਣਾ, ਧਮਕਾਉਣਾ ਜਾਂ ਝੂਠੇ ਮਾਮਲਿਆਂ ਵਿੱਚ ਫਸਾਉਣਾ ਨਾ ਸਿਰਫ਼ ਵਿਅਕਤੀਗਤ ਆਜ਼ਾਦੀ ’ਤੇ ਹਮਲਾ ਹੈ, ਸਗੋਂ ਅਸਹਿਮਤੀ ਦੀ ਆਵਾਜ਼ ਨੂੰ ਕੁਚਲਣ ਦੀ ਤਾਨਾਸ਼ਾਹੀ ਸੋਚ ਨੂੰ ਵੀ ਦਰਸਾਉਂਦਾ ਹੈ, ਜੋ ਕਿਸੇ ਵੀ ਸਿਹਤਮੰਦ ਲੋਕਤੰਤਰ ਲਈ ਖ਼ਤਰਨਾਕ ਹੈ। ਦੋਵਾਂ ਆਗੂਆਂ ਨੇ ਹਰ ਇਨਸਾਫ਼ਪਸੰਦ ਨਾਗਰਿਕ, ਸੰਗਠਨ ਅਤੇ ਜਥੇਬੰਦੀ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੇ ਹੱਕਾਂ ਦੀ ਰਾਖੀ ਲਈ ਖੜ੍ਹੇ ਹੋਣ ਅਤੇ ਇਸ ਮਸਲੇ ’ਤੇ ਆਵਾਜ਼ ਬੁਲੰਦ ਕਰਨ।