ਸ਼ਰਾਬ ਮਾਮਲੇ ’ਚ ਭਗੌੜਾ ਗ੍ਰਿਫ਼ਤਾਰ
ਸ਼ਰਾਬ ਮਾਮਲੇ ਵਿੱਚ ਭਗੌੜਾ ਗ੍ਰਿਫ਼ਤਾਰ
Publish Date: Sun, 04 Jan 2026 05:28 PM (IST)
Updated Date: Sun, 04 Jan 2026 05:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੀਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਸ਼ਰਾਬ ਦੇ ਮਾਮਲੇ ਵਿਚ ਲਗਭਗ ਦੋ ਸਾਲ ਤੋਂ ਭਗੌੜਾ ਚੱਲ ਰਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀਓ ਸਟਾਫ ਫਤਿਹਗੜ੍ਹ ਸਾਹਿਬ ਦੇ ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਵਾਸੀ ਸਾਹਨੇਵਾਲ ਨੂੰ 27 ਅਗਸਤ 2018 ਨੂੰ 540 ਪੇਟੀਆਂ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਰਣਜੀਤ ਸਿੰਘ ਆਪਣੇ ਸਾਥੀ ਜਸਵਿੰਦਰ ਸਿੰਘ ਨਾਲ ਮਿਲ ਕੇ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਵੇਚਦਾ ਸੀ। ਰਣਜੀਤ ਸਿੰਘ 24 ਜਨਵਰੀ 2024 ਤੋਂ ਅਦਾਲਤ ਵੱਲੋਂ ਭਗੌੜਾ ਐਲਾਨਿਆ ਗਿਆ ਸੀ। ਪੀਓ ਸਟਾਫ ਫਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਸੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।