ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਲੈਕਚਰ
ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਲੈਕਚਰ ਸਮਾਗਮ ਕਰਵਾਇਆ
Publish Date: Fri, 27 Feb 2026 06:38 PM (IST)
Updated Date: Sat, 28 Feb 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਮੁੱਖ ਬੁਲਾਰੇ ਵਜੋਂ ਉੱਘੇ ਲੇਖਕ, ਨਾਟਕਕਾਰ ਤੇ ਨਿਰਦੇਸ਼ਕ ਪ੍ਰੋ. ਡਾ. ਪਾਲੀ ਭੁਪਿੰਦਰ ਸਿੰਘ ਨੇ ਸੰਬੋਧਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਮਾਂ-ਬੋਲੀ ਦੀ ਮਹੱਤਤਾ ਬਾਰੇ ਸੰਖੇਪ ਵਿੱਚ ਗੱਲ ਕੀਤੀ ਅਤੇ ਮਹਿਮਾਨ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ। ਡਾ. ਬਲ ਬਹਾਦਰ ਸਿੰਘ ਨੇ ਡਾ. ਪਾਲੀ ਭੁਪਿੰਦਰ ਸਿੰਘ ਦੀਆਂ ਵਿਸ਼ੇਸ਼ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।
ਡਾ. ਪਾਲੀ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਾਂ-ਬੋਲੀ ਦੀ ਅਹਿਮੀਅਤ ਬਾਰੇ ਦੱਸਿਆ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਪੰਜਾਬੀ ਭਾਸ਼ਾ ਦੇ ਸਬੰਧ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਹੀਣ ਭਾਵਨਾ ਨਹੀਂ ਰੱਖਣੀ ਚਾਹੀਦੀ ਅਤੇ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਦਿਮਾਗ ਨੂੰ ਵਿਕਸਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨਵੀਆਂ ਚੁਣੌਤੀਆਂ ਨੂੰ ਮੌਕੇ ਵਜੋਂ ਵੇਖ ਕੇ ਤਕਨੀਕੀ ਮੁਹਾਰਤ ਹਾਸਲ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ’ਤੇ ਜ਼ੋਰ ਦਿੱਤਾ।
ਅੰਤ ਵਿੱਚ ਡਾ. ਜਸਵੀਰ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਦਵਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਪੰਜਾਬੀ ਵਿਭਾਗ ਦੇ ਪ੍ਰੋ. ਡਾ. ਜਸਬੀਰ ਸਿੰਘ, ਡਾ. ਜਸਦੀਪ ਕੌਰ, ਡਾ. ਸ਼ਾਹਬਾਜ਼ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।