ਲੈਕਚਰਾਰ ਸਤਿੰਦਰਵੀਰ ਕੌਰ ਨੇ ਸਟੇਟ ਐਵਾਰਡ ਪ੍ਰਾਪਤ ਕਰਕੇ ਵਧਾਇਆ ਸਾਡਾ ਮਾਣ : ਆਜ਼ਾਦ ਲੈਕਚਰਾਰ ਸਤਿੰਦਰਵੀਰ ਕੌਰ ਨੇ ਸਟੇਟ ਐਵਾਰਡ ਪ੍ਰਾਪਤ ਕਰਕੇ ਵਧਾਇਆ ਸਾਡਾ ਮਾਣ - ਆਜ਼ਾਦ
Publish Date: Sun, 22 Nov 2026 06:45 PM (IST)
Updated Date: Sun, 22 Nov 2026 06:46 PM (IST)
ਫੋਟੋ ਫਾਇਲ 20 ਨਗਰ ਪੰਚਾਇਤ ਰੰਧਾਵਾ ਤੇ ਧਰਮਪਾਲ ਆਜ਼ਾਦ ਸਟੇਟ ਐਵਾਰਡੀ ਸਤਿੰਦਰਵੀਰ ਕੌਰ ਦਾ ਸਨਮਾਨ ਕਰਦੇ ਹੋਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਖੇ ਇਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਮਾਸਟਰ ਧਰਮਪਾਲ ਆਜ਼ਾਦ ਵੱਲੋਂ ਆਪਣੀ ਸਤਿਕਾਰਯੋਗ ਮਾਤਾ ਮਾਤਾ ਸੀਤਾ ਦੇਵੀ ਜੀ ਅਤੇ ਆਪਣੇ ਨਾਨਾ-ਨਾਨੀ ਜੀ ਦੀ ਯਾਦ ਵਿਚ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਪੁਜ਼ੀਸ਼ਨ ਹਾਸਲ ਕਰਨ ਵਾਲੇ 20 ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੌਰਾਨ ਸਕੂਲ ਦੀ ਲੈਕਚਰਾਰ ਸਤਿੰਦਰਵੀਰ ਕੌਰ ਨੂੰ ਅਧਿਆਪਨ ਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ ਸਟੇਟ ਐਵਾਰਡ ਪ੍ਰਾਪਤ ਹੋਣ ਤੇ ਨਗਰ ਪੰਚਾਇਤ ਪਿੰਡ ਰੰਧਾਵਾ ਅਤੇ ਮਾਸਟਰ ਧਰਮਪਾਲ ਆਜ਼ਾਦ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਹਾਜ਼ਰੀਨ ਨੇ ਉਨ੍ਹਾਂ ਦੀ ਇਸ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ, ਫਤਹਿਗੜ੍ਹ ਸਾਹਿਬ ਦੇ ਪੈਨਸ਼ਨਰ ਸਾਹਿਬਾਨ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ’ਚ ਇਲਾਕਾ ਨਿਵਾਸੀਆਂ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਲੈਕਚਰਾਰ ਸ੍ ਰਮਨਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸਮਾਗਮ ਦੇ ਅੰਤ ਵਿਚ ਸੰਦੀਪ ਕੌਰ ਵੱਲੋਂ ਸਮੂਹ ਹਾਜ਼ਰੀਨ ਅਤੇ ਮਹਿਮਾਨਾਂ ਲਈ ਭੋਜਨ ਦੀ ਸੇਵਾ ਕੀਤੀ ਗਈ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਪ੍ਰਿੰਸੀਪਲ ਨਰਿੰਦਰ ਕੌਰ ਨੇ ਕੀਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਲੈਕਚਰਾਰ ਸਤਿੰਦਰਵੀਰ ਕੌਰ ਅਤੇ ਸੰਦੀਪ ਕੌਰ ਨੇ ਬਾਖੂਬੀ ਨਿਭਾਈ।