- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਪੰਜਾਬੀ ਬੋਲੀ ਸਬੰਧੀ ਕਰਵਾਇਆ ਭਾਸ਼ਣ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਭਾਈ ਕਾਹਨ ਸਿੰਘ ਨਾਭਾ ਨੂੰ ਸਮਰਪਿਤ ‘ਪੰਜਾਬੀ ਬੋਲੀ ਦੇ ਸੱਤਾ ਨਾਲ ਸੰਬੰਧਿਤ ਮਸਲੇ’ ਵਿਸ਼ੇ ’ਤੇ ਇਕ ਰੋਜ਼ਾ ਭਾਸ਼ਣ ਕਰਵਾਇਆ ਗਿਆ। ਡੀਨ ਭਾਸ਼ਾਵਾਂ ਤੇ ਵਿਭਾਗ ਮੁਖੀ ਡਾ. ਸਿਕੰਦਰ ਸਿੰਘ ਨੇ ਆਏ ਵਿਦਵਾਨਾਂ ਦਾ ਸਵਾਗਤ ਕੀਤਾ। ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਸਤਨਾਮ ਸਿੰਘ ਮਾਣਕ ਨੇ ਸਰਕਾਰਾਂ ਵੱਲੋਂ ਮਾਂ ਬੋਲੀ ਦੇ ਪ੍ਰਚਾਰ-ਪ੍ਰਸਾਰ ਲਈ ਬਜਟ ਨਾ ਰੱਖਣ ਅਤੇ ਸਰਕਾਰੀ ਸਕੂਲਾਂ-ਕਾਲਜਾਂ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟਾਉਂਦਿਆਂ ਮੌਜੂਦਾ ਦੌਰ ਨੂੰ ਪੱਤਰਕਾਰੀ ਦੇ ਦਮਨ ਦਾ ਸਮਾਂ ਦੱਸਿਆ। ਵਾਈਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਤੇ ਗੁਰਮੁਖੀ ਨਾਲ ਜੁੜੇ ਰਹਿਣ ਲਈ ਪ੍ਰੇਰਿਆ। ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਸਿੱਖਿਆ ਖੇਤਰ ’ਚ ਵਧ ਰਹੇ ਸਰਕਾਰੀ ਦਖ਼ਲ ’ਤੇ ਚਿੰਤਾ ਜ਼ਾਹਰ ਕਰਦਿਆਂ ਉੱਚ ਸਿੱਖਿਆ ’ਚ ਪੰਜਾਬੀ ਨੂੰ ਮਾਧਿਅਮ ਵਜੋਂ ਅਪਣਾਉਣ ’ਤੇ ਜ਼ੋਰ ਦਿੱਤਾ। ਮੰਚ ਸੰਚਾਲਨ ਡਾ. ਹਰਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਬਲਜਿੰਦਰ ਸਿੰਘ, ਡਾ. ਹਰਦੇਵ ਸਿੰਘ, ਡਾ. ਅੰਕਦੀਪ ਕੌਰ ਅਟਵਾਲ, ਡਾ. ਰੁਪਿੰਦਰ ਪਾਲ ਸਿੰਘ, ਡਾ. ਹਰਨੀਤ ਬਿਲਿੰਗ ਅਤੇ ਡਾ. ਰਮਨਦੀਪ ਕੌਰ ਸਮੇਤ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।