ਕੇਵਲ ਸਿੰਘ,ਅਮਲੋਹ

ਨਗਰ ਕੌਂਸਲ ਅਮਲੋਹ ਵੱਲੋਂ 2016 'ਚ ਅਕਾਲੀ ਭਾਜਪਾ ਸਰਕਾਰ ਸਮੇਂ ਸ਼ਹਿਰ 'ਚ ਲੱਖਾਂ ਰੁਪਏ ਖਰਚ ਕਰਕੇ ਐੱਲਈਡੀ ਲਾਈਟਾਂ ਲਗਵਾਈਆਂ ਗਈਆਂ ਸਨ ਜਿਸ 'ਚੋਂ ਜ਼ਿਆਦਾਤਰ ਲਾਈਟਾਂ ਬੰਦ ਪਈਆਂ ਹਨ। ਜਿਸ ਕਾਰਨ ਰਾਤ ਹੁੰਦੇ ਹੀ ਸ਼ਹਿਰ 'ਚ ਹਨੇ੍ਹਰਾ ਛਾ ਜਾਂਦਾ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਕੌਂਸਲਰ ਰਾਕੇਸ ਕੁਮਾਰ ਬਬਲੀ ਨੇ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਲੋਕਲ ਬਾਡੀਜ਼ ਵਿਭਾਗ ਨੂੰ ਵੀ ਕੀਤੀ ਗਈ ਹੈ ਅਤੇ ਇਹ ਐੱਲਈਡੀ ਲਾਈਟਾਂ ਜਿਸ 'ਤੇ 65 ਤੋਂ 70 ਲੱਖ ਰੁਪਏ ਖਰਚ ਆਇਆ ਸੀ ਦੀ ਪੰਜ ਸਾਲ ਦੀ ਗਰੰਟੀ ਸੀ, ਪੰ੍ਤੂ ਇਨ੍ਹਾਂ 'ਚੋਂ ਕਾਫੀ ਲਾਈਟਾਂ ਪਿਛਲੇ ਕਾਫੀ ਸਮੇਂ ਤੋਂ ਬੰਦ ਪਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਐੱਸਡੀਅੱੈਮ ਅਮਲੋਹ ਦੇ ਧਿਆਨ 'ਚ ਵੀ ਲਿਆਂਦਾ ਗਿਆ ਹੈ। ਉਥੇ ਹੀ ਰਾਤ ਸਮੇਂ ਸੈਰ ਕਰਨ ਵਾਲੇ ਕਈ ਸ਼ਹਿਰ ਵਾਸੀਆਂ ਨੇ ਕਿਹਾ ਕਿ ਇਹ ਸਟਰੀਟ ਲਾਈਟਾਂ ਬੰਦ ਹੋ ਜਾਣ ਕਾਰਨ ਕਿਸੇ ਸਮੇਂ ਵੀ ਕੋਈ ਮਾੜੀ ਘਟਨਾ ਵਾਪਰ ਸਕਦੀ ਹੈ ਅਤੇ ਕੌਂਸਲ ਅਮਲੋਹ ਵੱਲੋਂ ਇਨ੍ਹਾਂ ਨੂੰ ਚੱਲਦਾ ਕਰਨਾ ਚਾਹੀਦਾ ਹੈ। ਇਸ ਸਬੰਧੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰਰੀਤ ਰਾਜੂ ਖੰਨਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਗਰਗ ਨੇ ਕਿਹਾ ਕਿ ਅਕਾਲੀ ਭਾਜਪਾ ਦੇ ਕਾਰਜਕਾਲ ਸਮੇਂ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਲੱਖਾ ਰੁਪਏ ਖਰਚ ਕਰਕੇ ਅੱੈਲਈਡੀ ਲਾਈਟਾਂ ਲਗਾਈਆਂ ਗਈਆਂ ਸਨ, ਪੰ੍ਤੂ ਉਨ੍ਹਾਂ ਦੀ ਸਾਂਭ ਸੰਭਾਲ ਕਰਨ 'ਚ ਨਗਰ ਕੌਂਸਲ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਜਿਸ ਦਾ ਖਮਿਆਜ਼ਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ ਜੇਕਰ ਇਸ ਵੱਲ ਧਿਆਨ ਨਾ ਦਿੱਤਾ ਤਾਂ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਕੌਂਸਲ ਖ਼ਿਲਾਫ਼ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵਾਂਗੇ।