ਲਿਟਲ ਏਂਜਨਲ ਸੀਨੀਅਰ ਸੈਕੰਡਰੀ ਸਕੂਲ ਸੰਘੋਲ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ
ਲਿਟਲ ਏਂਜਲਸ ਸਕੂਲ ਸੰਘੋਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 11 Apr 2026 07:17 PM (IST)
Updated Date: Sat, 11 Apr 2026 07:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਘੋਲ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ਵਿਚ ਲਿਟਲ ਏਂਜਨਲ ਸੀਨੀਅਰ ਸੈਕੰਡਰੀ ਸਕੂਲ ਸੰਘੋਲ ਦੀ ਮਨਰੀਤ ਕੌਰ ਮਾਂਗਟ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਮਨਰੀਤ ਕੌਰ ਪੁੱਤਰੀ ਜਸਕਮਲ ਸਿੰਘ ਨੇ ਮੈਰਿਟ ਸੂਚੀ ਵਿਚ 99 ਪ੍ਰਤੀਸ਼ਤ ਨਾਲ 600 ਵਿਚੋਂ 594 ਨੰਬਰ ਲੈ ਕੇ 6ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ਤੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਕੌਰ ਮਾਹੀ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਗੁਰਸਹਿਜ ਕੌਰ ਨੇ 95.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ।ਇਸ ਮੌਕੇ ਡਾਇਰੈਕਟਰ ਜਸਪ੍ਰੀਤ ਸਿੰਘ ਮਾਹੀ ਨੇ ਚੰਗੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਸਕੂਲ ਸਟਾਫ਼ ਨੂੰ ਬੱਚਿਆਂ ਨੂੰ ਸਖ਼ਤ ਮਿਹਨਤ ਕਰਵਾਉਣ ਬਦਲੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।