ਪੱਤਰ ਪ੍ਰਰੇਰਕ, ਅਮਲੋਹ : ਖੇਤੀ ਆਰਡੀਨੈਂਸ ਦੇ ਵਿਰੋਧ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਅਮਲੋਹ ਦੇ ਮੰਡੀ ਗੋਬਿੰਦਗੜ੍ਹ ਚਂੌਕ ਵਿੱਚ 19 ਸਤੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਪੁਤਲਾ ਫੂਕਿਆ ਜਾਵੇਗਾ ਅਤੇ ਖੇਤੀ ਆਰਡੀਨੈਂਸ ਖ਼ਿਲਾਫ਼ ਰੋਸ ਵੀ ਪ੍ਰਗਟ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸਨ ਸਿੰਘ ਚੀਮਾ ਨੇ ਅਮਲੋਹ ਵਿਖੇ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਬਿੱਲ ਪਾਸ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਉਨ੍ਹਾਂ ਦਾ ਹਮੇਸ਼ਾ ਸਾਥ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਬਿੱਲ ਕਿਸਾਨ ਪੱਖੀ ਨਹੀਂ ਹੈ ਜਿਸ ਕਰਕੇ ਕਿਸਾਨ ਮੋਦੀ ਸਰਕਾਰ ਦੇ ਖ਼ਿਲਾਫ਼ ਸੜਕਾਂ 'ਤੇ ਉਤਰੇ ਹਨ ਅਤੇ ਮੋਦੀ ਸਰਕਾਰ ਖੇਤੀ ਆਰਡੀਨੈਂਸ ਲਾਗੂ ਕਰਕੇ ਆਪਣੇ ਨਜ਼ਦੀਕੀ ਵੱਡੇ ਕਾਰੋਬਾਰੀਆਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ ਜਿਹੜਾ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਗੁਰਦਿਆਲ ਸਿੰਘ ਘੁੱਲੂਮਾਜਰਾ, ਸੁਰਿੰਦਰ ਸਿੰਘ ਰਿਟਾ. ਕਾਨੂੰਗੋਂ, ਗੁਰਮੀਤ ਸਿੰਘ ਰਾਮਗੜ੍ਹ, ਅਵਤਾਰ ਸਿਘ ਨੰਬਦਾਰ, ਪਰਮਜੀਤ ਸਿੰਘ ਗਿੱਲ, ਗਗਨਦੀਪ ਸਿੰਘ, ਖੁਸਵਿੰਦਰ ਸਿੰਘ ਆਦਿ ਮੌਜੂਦ ਸਨ।